JALANDHAR WEATHER

ਮਨੀ ਲਾਂਡਰਿੰਗ ਮਾਮਲਾ: ਈ.ਡੀ. ਨੇ ਰਾਬਰਟ ਵਾਡਰਾ ਵਿਰੁੱਧ ਚਾਰਜਸ਼ੀਟ ਕੀਤੀ ਦਾਇਰ

ਨਵੀਂ ਦਿੱਲੀ, 19 ਜੁਲਾਈ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਵਿਰੁੱਧ ਜ਼ਮੀਨੀ ਲੈਣ-ਦੇਣ ਵਿਚ ਕਥਿਤ ਮਨੀ ਲਾਂਡਰਿੰਗ ਨਾਲ ਸੰਬੰਧਿਤ ਇਕ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਕੇਂਦਰੀ ਏਜੰਸੀ ਨੇ ਇਸ ਮਾਮਲੇ ਵਿਚ ਵਾਡਰਾ ਦੀ ਕੰਪਨੀ ਸਕਾਈ ਲਾਈਟ ਹਾਸਪਿਟੈਲਿਟੀ ਦੀਆਂ 37.64 ਕਰੋੜ ਰੁਪਏ ਦੀਆਂ 43 ਅਚੱਲ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਮਾਮਲੇ ਦੀ ਜਾਂਚ ਪੂਰੀ ਕਰਨ ਤੋਂ ਬਾਅਦ, ਈ.ਡੀ. ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਸ਼ਿਕਾਇਤ ਦਰਜ ਕੀਤੀ ਸੀ।

ਵਾਡਰਾ ਦੀ ਸਕਾਈ ਲਾਈਟ ਹਾਸਪਿਟੈਲਿਟੀ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ, ਇਸ ਮਾਮਲੇ ਵਿਚ 11 ਹੋਰ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਸ਼ੁੱਕਰਵਾਰ ਨੂੰ, ਅਦਾਲਤ ਨੇ ਮਾਮਲੇ ਵਿਚ ਆਪਣੇ ਰਿਕਾਰਡ ਕੀਪਰ (ਅਹਿਲਮਦ) ਤੋਂ ਰਿਪੋਰਟ ਮੰਗੀ ਅਤੇ ਦਸਤਾਵੇਜ਼ ਤਸਦੀਕ ਲਈ ਕੇਸ ਸੂਚੀਬੱਧ ਕੀਤਾ।

ਈ.ਡੀ. ਵਲੋਂ ਇਸ ਮਾਮਲੇ ਵਿਚ ਚਾਰਜਸ਼ੀਟ ਦਾਇਰ ਕਰਨ ਅਤੇ ਜਾਇਦਾਦਾਂ ਨੂੰ ਜ਼ਬਤ ਕਰਨ ਦੀਆਂ ਖ਼ਬਰਾਂ ਤੋਂ ਬਾਅਦ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਨੇ ਕਿਹਾ ਕਿ ਕੇਂਦਰ ਰਾਬਰਟ ਵਾਡਰਾ ਨੂੰ ਪ੍ਰੇਸ਼ਾਨ ਕਰ ਰਹੀ ਹੈ। ਰਾਹੁਲ ਨੇ ਕਿਹਾ ਕਿ ਅੰਤ ਵਿਚ ਸੱਚਾਈ ਦੀ ਜਿੱਤ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ