ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ: ਮੋਹਾਲੀ ਅਦਾਲਤੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ

ਮੋਹਾਲੀ, 19 ਜੁਲਾਈ (ਕਪਿਲ ਵਧਵਾ)- ਬਿਕਰਮ ਸਿੰਘ ਮਜੀਠੀਆ ਦੀ ਅਦਾਲਤ ਵਿਖੇ ਪੇਸ਼ੀ ਤੋਂ ਪਹਿਲਾਂ ਅਦਾਲਤੀ ਕੰਪਲੈਕਸ ਅਤੇ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਡੀ.ਆਈ.ਜੀ. ਰੇਂਜ ਹਰਚਰਨ ਸਿੰਘ ਭੁੱਲਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ’ਚ ਪੇਸ਼ੀ ਹੈ ਤੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਵੱਡੀ ਸੁਰੱਖਿਆ ਹੇਠ ਅਦਾਲਤ ਲਿਆਂਦਾ ਜਾ ਰਿਹਾ ਹੈ।