JALANDHAR WEATHER

ਮਜੀਠੀਆ ਮਾਮਲਾ: ਵਿਜੀਲੈਂਸ ਵਧੀਆ ਢੰਗ ਨਾਲ ਕਰ ਰਹੀ ਹੈ ਆਪਣਾ ਕੰਮ- ਹਰਪਾਲ ਸਿੰਘ ਚੀਮਾ

ਜਲੰਧਰ, 19 ਜੁਲਾਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਖ਼ਤਰੇ ਦੇ ਮਾਮਲੇ ’ਤੇ ਬਿਆਨ ਦਿੰਦੇ ਹੋਏ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਪੂਰੀ ਤਰ੍ਹਾਂ ਕੀਤੀ ਜਾ ਰਹੀ ਹੈ। ਕੋਈ ਵੀ ਇਸ ਵੱਲ ਬੁਰੀ ਨਜ਼ਰ ਨਾਲ ਨਹੀਂ ਦੇਖ ਸਕਦਾ, ਬਹੁਤ ਸਾਰੇ ਲੋਕ ਨਫ਼ਰਤ ਦੇ ਬੀਜ ਬੀਜਣ ਲਈ ਪੰਜਾਬ ਆਏ ਸਨ, ਪਰ ਇਸ ਨੂੰ ਫੈਲਾ ਨਹੀਂ ਸਕੇ। ਮਜੀਠੀਆ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਉਹ 11 ਦਿਨਾਂ ਦੀ ਨਿਆਂਇਕ ਹਿਰਾਸਤ ’ਤੇ ਸਨ ਅਤੇ ਅੱਜ 14 ਦਿਨ ਹੋਰ ਵੱਧ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਆਪਣਾ ਕੰਮ ਵਧੀਆ ਢੰਗ ਨਾਲ ਕਰ ਰਹੀ ਹੈ।

7 ਲੋਕਾਂ ਨਾਲ ਧੋਖਾਧੜੀ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਜੋ ਵੀ ਅਜਿਹਾ ਕਰੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਾਂਗਰਸ ਵਿਧਾਇਕ ਜੂਨੀਅਰ ਬਾਵਾ ਹੈਨਰੀ ਨੇ ਵਿਧਾਨ ਸਭਾ ਵਿਚ ਗਲਤ ਸ਼ਬਦਾਂ ਦੀ ਵਰਤੋਂ ਕੀਤੀ, ਜੋ ਗਲਤ ਹੈ, ਪਰ ਉਨ੍ਹਾਂ ਦੇ ਸੀਨੀਅਰ ਨੇਤਾ ਨੇ ਮੁਆਫੀ ਮੰਗੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ