JALANDHAR WEATHER

ਝਾਰਖ਼ੰਡ: ਫੈਕਟਰੀ ’ਚ ਹੋਇਆ ਧਮਾਕਾ, 4 ਦੀ ਮੌਤ ਹੋਣ ਦਾ ਖ਼ਦਸ਼ਾ

ਰਾਂਚੀ, 19 ਜੁਲਾਈ- ਅੱਜ ਸਵੇਰੇ ਇਕ ਫੈਕਟਰੀ ਵਿਚ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿਚ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੈਕਟਰੀ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ, ਪਰ ਫੈਕਟਰੀ ਦਾ ਗੇਟ ਨਹੀਂ ਖੋਲ੍ਹਿਆ ਗਿਆ।
ਝਾਰਖੰਡ ਦੇ ਹਜ਼ਾਰੀਬਾਗ ਵਿਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਲੋਹੇ ਦੀ ਫੈਕਟਰੀ ਵਿਚ ਭੱਠੀ ਦੇ ਧਮਾਕੇ ਕਾਰਨ ਚਾਰ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।

ਘਟਨਾ ਤੋਂ ਬਾਅਦ ਫੈਕਟਰੀ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਹਾਦਸੇ ਵਿਚ ਕਈ ਮਜ਼ਦੂਰ ਵੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਹਜ਼ਾਰੀਬਾਗ ਦੇ ਬਰਹੀ ਇਲਾਕੇ ਦੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੈਕਟਰੀ ਦੇ ਬਾਹਰ ਵੱਡੀ ਭੀੜ ਇਕੱਠੀ ਹੋ ਗਈ, ਪਰ ਫੈਕਟਰੀ ਦਾ ਗੇਟ ਨਹੀਂ ਖੋਲ੍ਹਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ