JALANDHAR WEATHER

ਯੂਨਾਈਟਡ ਟਰੇਡ ਯੂਨੀਅਨ ਪੰਜਾਬ ਵਲੋਂ 'ਪੰਜਾਬ ਪੁਲਿਸ' ਦੇ ਡਰਾਈਵਰਾਂ ਪ੍ਰਤੀ ਰਵੱਈਏ ਵਿਰੁੱਧ ਲਗਾਇਆ ਧਰਨਾ

ਲੋਹੀਆਂ ਖਾਸ (ਜਲੰਧਰ), 19 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਯੂਨਾਈਟਡ ਟਰੇਡ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਲੋਹੀਆਂ ਬਲਾਕ ਦੇ ਪਿੰਡ ਗਿੱਦੜ ਪਿੰਡੀ ਨੇੜੇ ਪੈਂਦੇ ਸਤਲੁਜ ਦਰਿਆ ਦੇ ਪੁਲ ਉਤੇ ਸਮੂਹ ਡਰਾਈਵਰਾਂ ਵਲੋਂ ਪੰਜਾਬ ਪੁਲਿਸ ਦੇ ਡਰਾਈਵਰਾਂ ਪ੍ਰਤੀ ਮਾੜੇ ਵਤੀਰੇ ਖਿਲਾਫ ਧਰਨਾ ਆਰੰਭ ਕਰ ਦਿੱਤਾ ਗਿਆ ਹੈ।

ਧਰਨੇ ਦੌਰਾਨ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਲੋਹੀਆਂ ਪੁਲਿਸ ਇਸ ਪੁੱਲ ’ਚ ਵੱਖ-ਵੱਖ ਫੋਰ ਵ੍ਹੀਲਰਾਂ ਦੇ ਡਰਾਈਵਰਾਂ ਨੂੰ ਆਨੇ-ਬਹਾਨੇ ਤੰਗ ਕਰਕੇ ਪੈਸੇ ਵਸੂਲਦੀ ਹੈ, ਜਿਸ ਤੋਂ ਤੰਗ ਆ ਕੇ ਅਸੀਂ ਧਰਨੇ ਦਾ ਫੈਸਲਾ ਲਿਆ ਹੈ ਅਤੇ ਇਹ ਧਰਨਾ ਉੱਚ ਅਧਿਕਾਰੀਆਂ ਦੇ ਆਉਣ ਤੱਕ ਜਾਰੀ ਰਹੇਗਾ। ਇਸ ਮੌਕੇ ਲਖਵਿੰਦਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਮੋਗਾ, ਨੈਬ ਸਿੰਘ ਪ੍ਰਧਾਨ ਫਿਰੋਜ਼ਪੁਰ, ਮਨਦੀਪ ਸਿੰਘ ਅੰਮ੍ਰਿਤਸਰ, ਗੁਰਮੁਖ ਸਿੰਘ ਮੱਲਾਂਵਾਲਾ ਸਮੇਤ ਹੋਰ ਜ਼ਿਲ੍ਹਿਆਂ ਦੀ ਟੀਮ ਵੀ ਹਾਜ਼ਰ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ