ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖੇ ਗਏ ਪਹਿਲਗਾਮ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲੇ - ਰੇਣੂਕਾ ਚੌਧਰੀ

ਨਵੀਂ ਦਿੱਲੀ, 20 ਜੁਲਾਈ - ਕਾਂਗਰਸ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਭਾਜਪਾ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ, "ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲਿਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖ ਸਕਿਆ ਹੈ":
ਦੱਸ ਦਈਏ ਕਿ ਬੀਤੇ ਕੱਲ੍ਹ ਇੰਡੀਆ ਗੱਠਜੋੜ ਦੀ ਮੀਟਿੰਗ ਦੌਰਾਨ ਮੌਨਸੂਨ ਇਜਲਾਸ 'ਤੇ ਰਣਨੀਤੀ ਬਣਾਉਣ 'ਤੇ ਵਿਸਥਾਰਪੂਰਵਕ ਚਰਚਾ ਹੋਈ ਤੇ ਫ਼ੈਸਲਾ ਕੀਤਾ ਗਿਆ ਕਿ ਇਜਲਾਸ ਦੌਰਾਨ ਸਰਕਾਰ ਨੂੰ 8 ਮੁੱਦਿਆਂ 'ਤੇ ਘੇਰਿਆ ਜਾਵੇਗਾ।