ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰੱਖਿਆ 50 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦਾ ਨੀਂਹ ਪੱਥਰ

ਸੁਲਤਾਨਵਿੰਡ (ਅੰਮ੍ਰਿਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ) - ਹਲਕਾ ਪੂਰਬੀ ਅਤੇ ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇ ਬਣਨ ਵਾਲੇ ਫਲਾਈਓਵਰ ਦਾ ਨੀਂਹ ਪੱਥਰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਰੱਖਿਆ।
ਇਸ ਮੌਕੇ ਗੱਲਬਾਤ ਕਰਦਿਆ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਬੜੇ ਚਿਰਾਂ ਤੋਂ ਇਲਾਕਾ ਵਾਸੀਆਂ ਦੀ ਮੰਗ ਸੀ ਲੋਕਾ ਦੀ ਸਹੂਲਤ ਅਤੇ ਟਰੈਫ਼ਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਲਾਈਓਵਰ ਬਣਾਇਆ ਜਾਵੇ। ਉਨ੍ਹਾ ਦੱਸਿਆ ਕਿ ਇਹ ਫਲਾਈਓਵਰ 50 ਕਰੋੜ ਰੁਪਏ ਦੀ ਲਾਗਤ ਨਾਲ ਬਣਕੇ ਦੋ ਸਾਲਾਂ ਵਿਚ ਤਿਆਰ ਹੋ ਜਾਵੇਗਾ। ਇਸ ਮੌਕੇ ਹਲਕਾ ਦੱਖਣੀ ਤੋ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕਾ ਜੀਵਨਜੋਤ ਕੌਰ, ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਤਲਬੀਰ ਸਿੰਘ ਗਿੱਲ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।