JALANDHAR WEATHER

ਵਿਧਾਇਕਾ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਕੇ ਹਲਕੇ ਦੇ ਲੋਕਾਂ ਨਾਲ ਕੀਤਾ ਧੋਖਾ - ਸਾਧੂ ਸਿੰਘ ਧਰਮਸੋਤ

 ਨਾਭਾ, 20 ਜੁਲਾਈ (ਜਗਨਾਰ ਸਿੰਘ ਦੁਲੱਦੀ) - ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਦਿੱਤੇ ਗਏ ਅਸਤੀਫ਼ੇ ਸੰਬੰਧੀ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਵਿਧਾਇਕਾ ਅਨਮੋਲ ਗਗਨ ਮਾਨ ਵਲੋਂ ਅਸਤੀਫ਼ਾ ਦੇ ਕੇ ਹਲਕੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਬਹੁਤ ਹੀ ਚਾਵਾਂ ਤੇ ਉਮੀਦਾਂ ਨਾਲ ਅਨਮੋਲ ਗਗਨ ਮਾਨ ਨੂੰ ਵਿਧਾਇਕ ਬਣਾ ਕੇ ਵਿਧਾਨ ਸਭਾ ਵਿਚ ਭੇਜਿਆ ਸੀ ਤਾਂ ਜੋ ਹਲਕੇ ਦੇ ਵਿਕਾਸ ਕਾਰਜ ਹੋ ਸਕਣ।

ਅਨਮੋਲ ਗਗਨ ਮਾਨ ਨੇ ਪੂਰੇ ਪੰਜ ਸਾਲ ਦੀ ਥਾਂ ਅੱਧ ਵਿਚਕਾਰ ਹੀ ਅਸਤੀਫ਼ਾ ਦੇ ਕੇ ਹਲਕੇ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਧਰਮਸੋਤ ਨੇ ਕਿਹਾ ਕਿ ਜੇਕਰ ਵਿਧਾਇਕ ਦੀ ਸੀਟ ਖਾਲੀ ਹੁੰਦੀ ਹੈ ਤਾਂ ਲੋਕਾਂ 'ਤੇ ਇਸ ਦਾ ਬਹੁਤ ਵੱਡਾ ਬੋਝ ਪੈਂਦਾ ਹੈ ਕਿਉਂ ਕਿ ਚੋਣਾਂ 'ਤੇ ਅੱਜ ਕੱਲ੍ਹ ਬਹੁਤ ਹੀ ਜ਼ਿਆਦਾ ਖ਼ਰਚਾ ਆਉਂਦਾ ਹੈ। ਧਰਮਸੋਤ ਨੇ ਤਨਜ਼ ਕਸਦੇ ਹੋਏ ਕਿਹਾ ਕਿਹਾ ਕਿ "ਗੱਲਾਂ ਕਰਨੀਆਂ ਸੁਖਾਲੀਆਂ ਨੇ ਤੇ ਉਨ੍ਹਾਂ ਨੂੰ ਪੂਰਾ ਕਰਨਾ ਬਹੁਤ ਔਖਾ ਹੈ"। ਬੀਬਾ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੁਟਕੀਆਂ 'ਤੇ ਹੀ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਸਨ ਕਿ ਅਸੀਂ ਪੰਜ ਮਿੰਟ ਵਿਚ ਹਰ ਫ਼ਸਲ ਤੇ ਐਮਐਸਪੀ ਦੇਵਾਂਗੇ। ਇਸ ਕਰਕੇ ਹੁਣ ਉਹ ਦੱਸਣ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਐਮਐਸਪੀ ਕਦੋਂ ਤੇ ਕਿਵੇਂ ਦਿਵਾਉਣਗੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ