ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਹੋਰ ਕਈ ਸਿਆਸੀ ਆਗੂਆਂ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।