ਬੱਸ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖ਼ਮੀ
.jpeg)
ਫ਼ਿਰੋਜ਼ਪੁਰ, 20 ਜੁਲਾਈ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਫਾਜ਼ਿਲਕਾ ਮਾਰਗ 'ਤੇ ਪੈਂਦੇ ਕਿਲ੍ਹੇ ਵਾਲਾ ਚੌਂਕ ਨੇੜੇ ਗੁਰੂ ਹਰਸਹਾਏ ਵਲੋਂ ਆ ਰਹੀ ਤੇਜ ਰਫ਼ਤਾਰ ਬੱਸ ਨੇ ਮੋਟਰਸਾਇਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਹਾਦਸੇ ਦੌਰਾਨ ਮੋਟਰਸਾਇਕਲ ਚਾਲਕ ਦੀ ਮੌਕੇ ਤੇ ਮੌਤ ਹੋ ਗਈ ਹੈ ਤੇ ਉਸ ਦੀ ਪਤਨੀ ਅਤੇ ਭਤੀਜੇ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਵਾਸੀ ਮਮਦੋਟ ਵਜੋਂ ਹੋਈ ਹੈ।