ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ

ਝਬਾਲ (ਤਰਨਤਾਰਨ), 20 ਜੁਲਾਈ (ਸੁਖਦੇਵ ਸਿੰਘ/ਸਰਬਜੀਤ ਸਿੰਘ) - ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਦਾਣਾ ਮੰਡੀ ਝਬਾਲ ਵਿਖੇ ਰੱਖੀ ਗਈ ਰੈਲੀ ਦੌਰਾਨ ਰਾਜਨੀਤਕ ਸ਼ਕਤੀ ਵਜੋਂ ਉਭਰ ਕੇ ਸਾਹਮਣੇ ਆਏ ਅਜ਼ਾਦ ਗਰੁੱਪ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਜ਼ਾਦ ਗਰੁੱਪ ਦੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ।