JALANDHAR WEATHER

ਛੇਹਰਟਾ ਖੇਤਰ ‘ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਵਲੋਂ 15 ਕਿੱਲੋ 400 ਗ੍ਰਾਮ ਹੈਰੋਇਨ ਤੇ ਗੱਡੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਛੇਹਰਟਾ (ਅੰਮ੍ਰਿਤਸਰ) , 20 ਜੁਲਾਈ ( ਪੱਤਰ ਪ੍ਰੇਰਕ )- ਅੰਮਿਤਸਰ ਦੇ ਇਲਾਕਾ ਛੇਹਰਟਾ ’ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦ ਪੁਲਿਸ ਥਾਣਾ ਛੇਹਰਟਾ ਇਲਾਕੇ 'ਚੋਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿੱਲੋ 400 ਗ੍ਰਾਮ ਹੈਰੋਇਨ ਤੇ ਕਾਰ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਈਆਂ ਵਿਚ ਦੱਸੀ ਜਾ ਰਹੀ ਹੈ ।

ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀ.ਐਸ.ਪੀ. ਰਵੀ ਸ਼ੇਰ ਸਿੰਘ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਦੱਸਿਆ ਕਿ ਇਕ ਨੌਜਵਾਨ ਗੱਡੀ ’ਤੇ ਸਵਾਰ ਹੋ ਕੇ ਆ ਛੇਹਰਟਾ ਵੱਲ ਆ ਰਿਹਾ ਸੀ ਜਦ ਪੁਲਿਸ ਟੀਮ ਵਲੋਂ ਉਕਤ ਵਿਅਕਤੀ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਨੌਜਵਾਨ ਕੋਲੋਂ 15 ਕਿੱਲੋ 400 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗੇਰਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਡੀ.ਐਸ.ਪੀ. ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਕਥਿਤ ਦੋਸ਼ੀ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਤੇ ਉਸ ਨੇ ਕਿੱਥੇ ਪਹੁੰਚਾਉਣੀ ਸੀ। ਇਸ ਸੰਬੰਧ ਵਿਚ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਕਿ ਫੜੇ ਗਏ ਕਥਿਤ ਦੋਸ਼ੀ ਦੇ ਅੰਤਰ ਰਾਸ਼ਟਰੀ ਨਸ਼ਾ ਤਸਕਰਾਂ ਦੇ ਵੀ ਸੰਬੰਧ ਜੁੜੇ ਹੋ ਸਕਦੇ ਹਨ  ।


ਇਸ ਬਰੀਕੀ ਨਾਲ ਜਾਂਚ ਹੋ ਰਹੀ ਤੇ ਨਸ਼ਾ ਤਸਕਰੀ ਗਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਪਰਮਜੀਤ ਸਿੰਘ ਜੋ ਕਿ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਮੋਦੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ