JALANDHAR WEATHER

ਪਿੰਡ ਬਹਿਲੋਲਪੁਰ ਦੇ ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕਈ ਪਰਿਵਾਰ ਕਾਂਗਰਸ ਵਿਚ ਹੋਏ ਸ਼ਾਮਿਲ

ਮਾਛੀਵਾੜਾ ਸਾਹਿਬ , 20 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਅੱਜ ਬਲਾਕ ਮਾਛੀਵਾੜਾ ਸਾਹਿਬ ਅਧੀਨ ਪੈਂਦੇ ਬਹਿਲੋਲਪੁਰ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ ਜਦੋਂ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਾਰਟੀ ਵਿਚ ਸ਼ਾਮਿਲ ਹੋਏ। ਪਿੰਡ ਬਹਿਲੋਲਪੁਰ ਵਿਖੇ ਵਿਸ਼ੇਸ਼ ਇਕੱਤਰਤਾ ਦੌਰਾਨ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਅਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਤੋਂ ਮਿਲ ਰਹੇ ਭਰਵੇਂ ਸਮਰਥਨ ਸਦਕਾ ਕਾਂਗਰਸ ਪਾਰਟੀ ਮਜ਼ਬੂਤੀ ਨਾਲ 2027 ਵਿਚ ਸੱਤਾ ਵਿਚ ਆਵੇਗੀ। ਉਨ੍ਹਾਂ ਕਿਹਾ ਕਿ ਜੋ ਵਰਕਰ ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਮਿਹਨਤੀ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਰਮਨਦੀਪ ਸਿੰਘ, ਮਨਜੀਤ ਸਿੰਘ, ਲਖਵੀਰ ਸਿੰਘ (ਤਿੰਨੋ ਸਾਬਕਾ ਸਰਪੰਚ), ਸਾਬਕਾ ਪੰਚ ਦਾਸ ਰਾਮ, ਪ੍ਰਗਟ ਸਿੰਘ ਰਾਏ, ਗੁਰਦੀਪ ਸਿੰਘ ਰਾਏ, ਗੁਰਪ੍ਰੀਤ ਸਿੰਘ, ਰਣਘੀਰ ਸਿੰਘ, ਹਰਪਾਲ ਸਿੰਘ, ਬੂਟਾ ਸਿੰਘ, ਸੋਹਣ ਸਿੰਘ (ਸਾਰੇ ਪੰਚ), ਦਲੇਰ ਸਿੰਘ, ਮਾਸਟਰ ਗੁਰਮੇਲ ਸਿੰਘ, ਉਧਮ ਸਿੰਘ, ਅਸ਼ੋਕ ਕੁਮਾਰ, ਪਵਨ ਕੁਮਾਰ, ਨਿਰਮਲ ਸਿੰਘ ਸੈਣੀ, ਰਾਜਵੀਰ ਸਿੰਘ, ਸਾਬਕਾ ਸਰਪੰਚ ਧਰਮਪਾਲ, ਸੰਜੀਵੀ ਕੁਮਾਰ, ਬੋਬੀ, ਦਰਸ਼ਨ ਸਿੰਘ (ਸਾਰੇ ਸਾਬਕਾ ਪੰਚ), ਸੈਮੀ ਸਿੰਘ, ਹਨੀ ਸਿੰਘ, ਗੁਰਦੀਪ ਸਿੰਘ, ਹੈਪੀ ਸਿੰਘ, ਭੋਲਾ ਸਿੰਘ, ਬੱਬੂ ਸਿੰਘ, ਕਮਲ ਅਤੇ ਰਮੇਸ਼ ਭਾਟੀਆ ਦੇ ਨਾਂਅ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ