ਕਾਂਗਰਸ ਇਕ ਇੰਚ ਜ਼ਮੀਨ ਵੀ ਪੰਜਾਬ ਸਰਕਾਰ ਨੂੰ ਨਹੀਂ ਕਰਨ ਦੇਵੇਗੀ ਐਕਵਾਇਰ- ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 21 ਜੁਲਾਈ (ਬੈਨੀਪਾਲ)- ਅੱਜ ਗਮਾਡਾ ਅੱਗੇ ਕਾਂਗਰਸ ਵਲੋਂ ਨਵੀਂ ਲੈਂਡ ਪੂਲਿੰਗ ਪਾਲਸੀ ਦੇ ਖਿਲਾਫ਼ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਨਵੀਂ ਲੈਂਡ ਪੂਲਿੰਗ ਤਹਿਤ ਇਕ ਇੰਚ ਵੀ ਜ਼ਮੀਨ ਪੰਜਾਬ ਸਰਕਾਰ ਨੂੰ ਅਕਵਇਰ ਨਹੀਂ ਕਰਨ ਦੇਵੇਗੀ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਏ ਗਏ ਹਨ, ਉਸੇ ਤਰ੍ਹਾਂ ਕਿਸਾਨਾਂ ਦੇ ਸਹਿਯੋਗ ਨਾਲ ਇਹ ਨਵੀਂ ਲੈਂਡ ਪੂਲਿੰਗ ਨੀਤੀ ਰੱਦ ਕਰਵਾਈ ਜਾਵੇਗੀ।