JALANDHAR WEATHER

ਤਰੁਣਜੀਤ ਸਿੰਘ ਸੰਧੂ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 21 ਜੁਲਾਈ (ਹਰਮਿੰਦਰ ਸਿੰਘ)- ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂ.ਐਸ.-ਇੰਡੀਆ ਸਟਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ਼.) ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ ਹੋਣ ਉਪਰੰਤ ਉਨ੍ਹਾਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਦੌਰਾਨ ਸ. ਸੰਧੂ ਨੇ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਦੀਆਂ ਮਿਲ ਰਹੀਆਂ ਧਮਕੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਵਰਤਾਰਾ ਕਿਸੇ ਮਨੁੱਖ ਦਾ ਨਹੀਂ ਬਲਕਿ ਸ਼ੈਤਾਨ ਦਾ ਹੋ ਸਕਦਾ ਹੈ।

ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ, ਜੋ ਸ਼ਾਂਤੀ ਦਾ ਪ੍ਰਤੀਕ ਹੈ, ਅਜਿਹੇ ਪਵਿੱਤਰ ਸਥਾਨ ਨੂੰ ਧਮਕੀਆਂ ਦੇਣਾ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਕੁਝ ਸ਼ਖਸ ਹਿਰਾਸਤ ਵਿਚ ਲਏ ਗਏ ਹਨ ਅਤੇ ਜਲਦੀ ਹੀ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਗੁਰੂ ਘਰਾਂ ਦੇ ਨਾਂਅ ’ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਨਹੀਂ ਹੋਣੀ ਚਾਹੀਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ