ਹਾਦਸੇ 'ਚ ਲੜਕੀ ਸਮੇਤ 4 ਨੌਜਵਾਨਾਂ ਦੀ ਮੌਤ

ਬਠਿੰਡਾ, 21 ਜੁਲਾਈ-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉਤੇ ਲਹਿਰਾ ਟੋਲ ਪਲਾਜ਼ਾ ਨਜ਼ਦੀਕ ਇਕ ਕਾਰ ਦਾ ਘੋੜਾ ਟਰਾਲੇ ਨਾਲ ਐਕਸੀਡੈਂਟ ਹੋਣ ਕਾਰਨ ਸਵਾਰ ਇਕ ਲੜਕੀ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਰਬਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਉਤੇ ਲਹਿਰਾ ਟੋਲ ਪਲਾਜ਼ਾ ਨਜ਼ਦੀਕ ਇਕ ਸਵਿਫਟ ਕਾਰ ਦਾ ਟਾਇਰ ਫਟਣ ਕਾਰਨ ਘੋੜਾ ਟਰਾਲੇ ਨਾਲ ਟਕਰਾਅ ਗਈ, ਜਿਸ ਕਾਰਨ ਇਸ ਵਿਚ ਇਕ ਲੜਕੀ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸਾਂ ਰਾਹੀਂ ਸਿਵਲ ਹਸਪਤਾਲ ਦੇ ਮੋਰਚਰੀ ਵਿਚ ਰੱਖਿਆ ਗਿਆ ਹੈ। ਇਹ ਤਿੰਨੇ ਨੌਜਵਾਨ ਪਿੰਡ ਮੰਡੀ ਕਲਾਂ ਦੇ ਰਹਿਣ ਵਾਲੇ ਸਨ ਅਤੇ ਲੜਕੀ ਪਿੰਡ ਮਹਿਤਾ ਜ਼ਿਲ੍ਹਾ ਬਰਨਾਲਾ ਦੀ ਰਹਿਣ ਵਾਲੀ ਹੈ।
ਇਹ ਚਾਰੇ ਸਟੂਡੈਂਟ ਲੱਗ ਰਹੇ ਹਨ ਅਤੇ ਇਨ੍ਹਾਂ ਦੀ ਉਮਰ ਕਰੀਬ 21-22 ਸਾਲ ਦੱਸੀ ਜਾ ਰਹੀ ਹੈ। ਡੀ.ਐਸ.ਪੀ. ਨੇ ਕਿਹਾ ਕਿ ਸਾਡੇ ਵਲੋਂ ਮੌਕੇ ਉਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।