ਜਥੇਦਾਰ ਗੜਗੱਜ ਦੀ ਹਦਾਇਤ ’ਤੇ ਅਕਾਲ ਤਖਤ ਸਕੱਤਰੇਤ ਪੁੱਜੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਕਾਰਜਕਾਰਨੀ ਕਮੇਟੀ ਮੈਂਬਰ



ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਪਣਾ ਪੱਖ ਰੱਖਣ ਲਈ ਬੁਲਾਏ ਗਏ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਕਾਰਜਕਾਰਨੀ ਕਮੇਟੀ ਦੇ ਮੈਂਬਰ ਅੱਜ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ।
ਇਸ ਮੌਕੇ ਡਾ. ਨਿੱਜਰ ਦੇ ਨਾਲ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਅਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ ਤੇ ਹੋਰ ਕਾਰਜਕਾਰਨੀ ਕਮੇਟੀ ਮੈਂਬਰ ਸ਼ਾਮਿਲ ਹਨ। ਇੱਥੇ ਜ਼ਿਕਰ ਯੋਗ ਹੈ ਕਿ ਬੀਤੇ ਦਿਨੀਂ ਚੀਫ਼ ਖਾਲਸਾ ਦੀਵਾਨ ਦੇ ਸੰਬੰਧ ਵਿਚ ਅਕਾਲ ਤਖ਼ਤ ਵਿਖੇ ਪੁੱਜੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਅਕਾਲ ਤਖ਼ਤ ਸਕੱਤਰੇਤ ਵਲੋਂ ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਪੱਤਰ ਲਿਖ ਕੇ 22 ਜੁਲਾਈ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ।