JALANDHAR WEATHER

ਪਿੰਡ ਰਾਏਪੁਰ ਪੀਰ ਬਖਸ਼ਵਾਲਾ ਦੇ ਨੌਜਵਾਨ ਦਵਿੰਦਰ ਸਿੰਘ ਦੀ ਕੈਨੇਡਾ ’ਚ ਮੌਤ

ਭੁਲੱਥ, (ਕਪੂਰਥਲਾ), 22 ਜੁਲਾਈ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸਵਾਲਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਭੇਦ ਭਰੀ ਹਾਲਤ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਸਾਲਾ ਨੌਜਵਾਨ ਦਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜੋ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਦੀ ਤਲਾਸ਼ ਵਿਚ ਰੋਜ਼ੀ ਰੋਟੀ ਕਮਾਉਣ ਕੈਨੇਡਾ ਗਿਆ ਸੀ ਤੇ ਕੁਝ ਸਾਲਾਂ ਤੋਂ ਪੀ. ਆਰ. ਹੋ ਚੁੱਕਾ ਸੀ।

ਅੱਜ ਸਵੇਰੇ ਕੈਨੇਡਾ ਤੋਂ ਫੋਨ ’ਤੇ ਜਾਣਕਾਰੀ ਮਿਲੀ ਕਿ ਉਨ੍ਹਾਂ ਦੇ 27 ਸਾਲਾ ਨੌਜਵਾਨ ਦਵਿੰਦਰ ਸਿੰਘ ਦੀ ਮੌਤ ਹੋ ਗਈ ਹੈ ਤੇ ਉਸ ਦੀ ਲਾਸ਼ ਭੇਦ ਭਰੀ ਹਾਲਤ ਵਿਚ ਝੀਲ ਦੇ ਕਿਨਾਰੇ ’ਤੋਂ ਮਿਲੀ ਹੈ। ਦਵਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਪਿੰਡ ਰਾਏਪੁਰ ਪੀਰ ਬਖ਼ਸਵਾਲਾ ਵਿਚ ਸੋਗ ਦੀ ਲਹਿਰ ਫੈਲ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ