JALANDHAR WEATHER

ਜਗਦੀਪ ਧਨਖੜ ਦੇ ਅਸਤੀਫ਼ੇ ਦਾ ਕਾਰਨ ਸਿਰਫ਼ ਉਹ ਹੀ ਦੱਸ ਸਕਦੇ ਹਨ- ਕਾਂਗਰਸ ਪ੍ਰਧਾਨ

ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਤੋਂ ਉਪ ਰਾਸ਼ਟਰਪਤੀ ਦੇ ਅਸਤੀਫ਼ੇ ’ਤੇ ਪ੍ਰਤੀਕਿਰਿਆ ਮੰਗੀ ਗਈ ਤਾਂ ਉਨ੍ਹਾਂ ਕਿਹਾ ਕਿ ਸਿਰਫ਼ ਉਹ (ਉਪ ਪ੍ਰਧਾਨ ਜਗਦੀਪ ਧਨਖੜ) ਹੀ ਅਸਤੀਫ਼ੇ ਦਾ ਕਾਰਨ ਜਾਣਦੇ ਹਨ। ਅਸੀਂ ਇਸ ਬਾਰੇ ਕੁਝ ਨਹੀਂ ਕਹਿ ਸਕਦੇ। ਜਾਂ ਤਾਂ ਸਰਕਾਰ ਇਸ ਬਾਰੇ ਜਾਣਦੀ ਹੈ ਜਾਂ ਉਹ ਖੁਦ। ਇਹ ਸਰਕਾਰ ’ਤੇ ਨਿਰਭਰ ਕਰਦਾ ਹੈ ਕਿ ਉਹ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰਦੇ ਹਨ ਜਾਂ ਨਹੀਂ।

ਦੱਸ ਦੇਈਏ ਕਿ ਦੇਸ਼ ਦੇ 14ਵੇਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ 21 ਜੁਲਾਈ ਦੀ ਰਾਤ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਸ ਦਾ ਕਾਰਨ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ 2027 ਤੱਕ ਸੀ। ਉਨ੍ਹਾਂ ਨੇ 10 ਜੁਲਾਈ ਨੂੰ ਇਕ ਸਮਾਗਮ ਵਿਚ ਕਿਹਾ ਸੀ ਕਿ ਜੇਕਰ ਰੱਬ ਕਿਰਪਾ ਕਰੇ, ਤਾਂ ਮੈਂ ਅਗਸਤ 2027 ਵਿਚ ਸੇਵਾਮੁਕਤ ਹੋ ਜਾਵਾਂਗਾ।

ਧਨਖੜ ਨੇ ਧਾਰਾ 67 (ਏ) ਦੇ ਤਹਿਤ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਸੌਂਪਿਆ। ਉਨ੍ਹਾਂ ਲਿਖਿਆ ਸੀ ਕਿ ਸਿਹਤ ਨੂੰ ਪਹਿਲ ਦਿੰਦੇ ਹੋਏ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।

ਪੱਤਰ ਵਿਚ, ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸੁਹਿਰਦ ਸੰਬੰਧਾਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੈਬਨਿਟ ਦਾ ਵੀ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਹਾਲਾਂਕਿ, ਉਨ੍ਹਾਂ ਦਾ ਅਸਤੀਫਾ ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਹੀ ਪ੍ਰਭਾਵੀ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ