ਮੌਨਸੂਨ ਇਜਲਾਸ ਦਾ ਦੂਜਾ ਦਿਨ: ਕਾਰਵਾਈ ਸ਼ੁਰੂ ਹੁੰਦਿਆਂ ਹੀ 12 ਵਜੇ ਤੱਕ ਮੁਲਤਵੀ ਹੋਈ ਲੋਕ ਤੇ ਰਾਜ ਸਭਾ ਦੀ ਕਾਰਵਾਈ

ਨਵੀਂ ਦਿੱਲੀ, 22 ਜੁਲਾਈ- ਅੱਜ ਸੰਸਦ ਦੇ ਮੌਨਸੂਨ ਇਜਲਾਸ ਦਾ ਦੂਜਾ ਦਿਨ ਹੈ। ਜਿਵੇਂ ਹੀ ਸੰਸਦ ਦੀ ਕਾਰਵਾਈ ਸ਼ੁਰੂ ਹੋਈ, ਲੋਕ ਸਭਾ ਵਿਚ ਹੰਗਾਮਾ ਹੋ ਗਿਆ। ਵਿਰੋਧੀ ਧਿਰ ਨੇ ਬਿਹਾਰ ਵੋਟਰ ਸੂਚੀ ਦੀ ਸੋਧ ’ਤੇ ਚਰਚਾ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਹੰਗਾਮੇ ਕਾਰਨ ਲੋਕ ਸਭਾ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸੇ ਤਰ੍ਹਾਂ ਰਾਜ ਸਭਾ ਵਿਚ ਵੀ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਦੱਸ ਦੇਈਏ ਕਿ ਵਿਰੋਧੀ ਧਿਰ ਨੇ ਸੋਮਵਾਰ ਨੂੰ ਵੀ ਆਪ੍ਰੇਸ਼ਨ ਸੰਧੂਰ ਤੇ ਪਹਿਲਗਾਮ ਮੁੱਦਿਆਂ ’ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਸੀ, ਜਿਸ ਕਾਰਨ ਲੋਕ ਸਭਾ ਦਿਨ ਭਰ ਚਾਰ ਵਾਰ ਮੁਲਤਵੀ ਕੀਤੀ ਗਈ ਸੀ।