ਸ੍ਰੀ ਦਰਬਾਰ ਸਾਹਿਬ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

.jpeg)
.jpeg)
.jpeg)
.jpeg)

ਅੰਮ੍ਰਿਤਸਰ, 22 ਜੁਲਾਈ (ਜਸਵੰਤ ਸਿੰਘ ਜੱਸ/ ਸੁਰਿੰਦਰਪਾਲ ਸਿੰਘ ਵਰਪਾਲ))- ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ ਹਨ। ਬੀਤੀ 14 ਜੁਲਾਈ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ ਪਦਾਰਥਾਂ ਨਾਲ ਨੁਕਸਾਨ ਪਹੁੰਚਾਉਣ ਸੰਬੰਧੀ ਮਿਲ ਰਹੀਆਂ ਈ.ਮੇਲ ਧਮਕੀਆਂ ਤੋਂ ਬਾਅਦ ਮੁੱਖ ਮੰਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵੀ ਮੁਲਾਕਾਤ ਕਰ ਮਿਲ ਰਹੀਆਂ ਧਮਕੀਆਂ ਸੰਬੰਧੀ ਗੱਲਬਾਤ ਕਰਨ ਦੀ ਵੀ ਸੰਭਾਵਨਾ ਹੈ ਅਤੇ ਇਸ ਉਪਰੰਤ ਉਹ ਮੀਡੀਆ ਨੂੰ ਸੰਬੋਧਨ ਵੀ ਕਰਨਗੇ।
ਹੁਣੇ-ਹੁਣੇ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੁਲਾਕਾਤ ਕਰ ਲਈ ਗਈ ਹੈ। ਸਮਝਿਆ ਜਾਂਦਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਵਲੋਂ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਈਆਂ ਈਮੇਲ ਧਮਕੀਆਂ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅਜੇ ਗੁਪਤਾ ਅਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੀ ਹਾਜ਼ਰ ਹਨ।