JALANDHAR WEATHER

ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਪੰਜਾਬ ਨੂੰ ਬਰਬਾਦ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 22 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਕੈਬਨਿਟ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਦੀਆਂ ਚੱਲ ਰਹੀਆ ਕਿਆਸਆਰੀਆਂ ਦੇ ਮੱਦੇ ਨਜ਼ਰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਇਨ੍ਹਾਂ ਵਲੋਂ ਹੀ ਪੰਜਾਬ ਨੂੰ ਬਰਬਾਦ ਕੀਤਾ ਗਿਆ ਹੈ ਤੇ ਦੋਵੇਂ ਪਾਰਟੀਆਂ ਨੇ ਰਲ ਕੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਦਾ ਰਾਹ ਚੁਣਿਆ।

ਚੀਮਾ ਨੇ ਪੰਜਾਬ ਦੇ ਲੋਕਾਂ ਲਈ ਬੀ.ਜੇ.ਪੀ. ਦੇ ਵਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਦੌਰਾਨ ਸੈਂਕੜੇ ਕਿਸਾਨ ਮੌਤ ਦੇ ਮੂੰਹ ਵਿਚ ਜਾ ਪਏ। ਹਰਪਾਲ ਸਿੰਘ ਚੀਮਾ ਨੇ ਤਾਂ ਇੱਥੋਂ ਤੱਕ ਦੋਸ਼ ਲਾਇਆ ਕਿ ਪੰਜਾਬ ਵਿਚ ਗੈਂਗਸਟਰ ਤੋਂ ਬਾਅਦ ਬੀ.ਜੇ.ਪੀ. ਵਲੋਂ ਪੈਦਾ ਕੀਤਾ ਗਿਆ ਹੈ। ਉਨ੍ਹਾਂ ਨੇ ਬੀ.ਜੇ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਗੈਰ ਸਿਧਾਂਤਿਕ ਗਠਜੋੜ ਦਾ ਨਾਂਅ ਦੇ ਕੇ ਵੀ ਬਿਆਨਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ