JALANDHAR WEATHER

ਮੁਹਾਲੀ ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁਲਤਵੀ, 25 ਨੂੰ ਹੋਵੇਗੀ ਅਗਲੀ ਸੁਣਵਾਈ

ਮੁਹਾਲੀ,  22 ਜੁਲਾਈ (ਕਪਿਲ ਵਧਵਾ)-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਹੁਣ 25 ਜੁਲਾਈ ਨੂੰ ਤੈਅ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਮੌਕੇ ਪ੍ਰੋਸੀਕਿਊਸ਼ਨ ਕੋਲ ਜਵਾਬ ਦਾਅਵਾ ਤਿਆਰ ਨਹੀਂ ਸੀ, ਜਿਸ ਕਾਰਨ ਉਨ੍ਹਾਂ ਅਦਾਲਤ ਵਿਚ ਜਵਾਬ ਦਾਅਵਾ ਦਾਇਰ ਕਰਨ ਲਈ ਸਮਾਂ ਮੰਗਿਆ ਹੈ, ਜਿਸ ਉਤੇ ਅਦਾਲਤ ਨੇ ਜ਼ਮਾਨਤ ਮਾਮਲੇ ਦੀ ਸੁਣਵਾਈ ਨੂੰ 25 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਦੇ ਬੈਰਕ ਬਦਲੀ ਅਰਜ਼ੀ ਉਤੇ ਸੁਣਵਾਈ ਮੌਕੇ ਅਦਾਲਤ ਵਲੋਂ ਏ.ਡੀ.ਜੀ.ਪੀ. ਜੇਲ੍ਹ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਲ੍ਹ ਪ੍ਰਸ਼ਾਸਨ ਜੇਲ੍ਹ ਮੈਨੂਅਲ ਦੀ ਪਾਲਣਾ ਕਰ ਰਿਹਾ ਹੈ ਜਾਂ ਨਹੀਂ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਦਾਇਰ ਕਰਨ ਲਈ ਅਦਾਲਤ ਨੇ ਏ.ਡੀ.ਜੀ.ਪੀ. ਜੇਲ੍ਹ ਨੂੰ ਦੋ ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਇਕ ਅਰਜ਼ੀ ਜੋ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵਲੋਂ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਸਬੰਧੀ ਦਾਇਰ ਕੀਤੀ ਗਈ ਸੀ, ਉਸ ਵਿਚ ਜਵਾਬ ਦਾਅਵਾ ਦਾਇਰ ਕਰ ਦਿੱਤਾ ਗਿਆ ਹੈ ਤੇ ਮਜੀਠੀਆ ਦੀ ਗ੍ਰਿਫਤਾਰੀ ਦੇ ਆਧਾਰ ਦੀ ਕਾਪੀ ਬਚਾਅ ਧਿਰ ਨੂੰ ਸਪਲਾਈ ਕੀਤੀ ਗਈ ਹੈ। ਮਸ਼ੋਬਰਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਉਤੇ ਛਾਪੇਮਾਰੀ ਸਬੰਧੀ ਅਰਜ਼ੀ ਵਿਚ ਦੋਵਾਂ ਧਿਰਾਂ ਵਲੋਂ ਜਵਾਬ ਦਾਅਵਾ ਪਹਿਲਾਂ ਦਾਇਰ ਕਰ ਦਿੱਤਾ ਗਿਆ ਸੀ, ਇਸ ਮਾਮਲੇ ਉਤੇ ਸੁਣਵਾਈ ਦੋ ਅਗਸਤ ਨੂੰ ਤੈਅ ਕੀਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ