JALANDHAR WEATHER

ਪਿੰਡ ਵਜੀਦਕੇ ਕਲਾਂ ਵਿਖੇ ਵਾਰੰਟ ਕਬਜ਼ੇ ਖਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਰੋਸ ਧਰਨਾ

ਮਹਿਲ ਕਲਾਂ, 22 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਕਲਾਂ ਵਿਖੇ ਇਕ ਜਾਇਦਾਦ ’ਤੇ ਬੈਂਕ ਅਧਿਕਾਰੀਆਂ ਵਲੋਂ ਅਦਾਲਤੀ ਵਾਰੰਟ ਰਾਹੀਂ ਲਿਆਂਦੇ ਕਬਜ਼ੇ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਰੋਸ ਧਰਨਾ ਦਿੱਤਾ। ਇਸ ਮੌਕੇ ਭਾਕਿਯੂ ਉਗਰਾਹਾਂ, ਭਾਕਿਯੂ ਸਿੱਧੂਪੁਰ, ਅਤੇ ਭਾਕਿਯੂ ਡਕੌਂਦਾ (ਧਨੇਰ) ਵਲੋਂ ਸਾਂਝੇ ਤੌਰ 'ਤੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ, ਜਾਇਦਾਦਾਂ ਨੂੰ ਨਿਲਾਮ ਨਹੀਂ ਹੋਣ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਹੋਵੇਗੀ ਪਰ ਦੂਜੇ ਪਾਸੇ ਵਾਰੰਟ ਕੱਢ ਕੇ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ। ਇਸ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਕੁਲਜੀਤ ਸਿੰਘ ਵਜੀਦਕੇ, ਕੁਲਵਿੰਦਰ ਕੌਰ ਵਜੀਦਕੇ, ਭਾਕਿਯੂ ਸਿੱਧੂਪੁਰ ਦੇ ਚਰਨਜੀਤ ਸਿੰਘ, ਨਾਹਰ ਸਿੰਘ ਵਜੀਦਕੇ, ਅਮਨਦੀਪ ਸਿੰਘ, ਬਲਵੀਰ ਸਿੰਘ ਮਨਾਲ, ਜਗਤਾਰ ਸਿੰਘ, ਅਮਰਜੀਤ ਸਿੰਘ, ਲੀਲਾ ਸਿੰਘ, ਤਰਸੇਮ ਸਿੰਘ, ਸੁਖਵਿੰਦਰ ਸਿੰਘ, ਹਰਚਰਨ ਸਿੰਘ ਆਦਿ ਵੱਡੀ ਗਿਣਤੀ 'ਚ ਕਿਸਾਨ-ਮਜ਼ਦੂਰ ਹਾਜ਼ਰ ਸਨ। ਇਸ ਦੌਰਾਨ ਤਹਿਸੀਲਦਾਰ ਮਹਿਲ ਕਲਾਂ ਪਵਨ ਕੁਮਾਰ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਸ਼ੇਰਵਿੰਦਰ ਸਿੰਘ ਔਲਖ ਦੀ ਹਾਜ਼ਰੀ 'ਚ ਬੈਂਕ ਅਧਿਕਾਰੀਆਂ ਅਤੇ ਪੀੜਤਾਂ ਨਾਲ ਸਾਂਝੀ ਮੀਟਿੰਗ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ