JALANDHAR WEATHER

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਚੋਗਾਵਾਂ/ਅੰਮ੍ਰਿਤਸਰ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਵਿਖੇ ਲੇਬਰ ਦਾ ਕੰਮ ਕਰ ਰਹੇ ਮਜ਼ਦੂਰ ਦੀ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋਣ ਦੀ ਖਬਰ ਹੈ। ਇਸ ਸਬੰਧੀ ਪਿੰਡ ਠੱਠਾ ਦੇ ਕਾਰਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਟਹਿਲ ਸਿੰਘ (65) ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ। ਪੁਲਿਸ ਥਾਣਾ ਲੋਪੋਕੇ ਦੀ ਚਾਰਦੀਵਾਰੀ ਹੋ ਰਹੀ ਸੀ। ਉੱਥੇ ਠੇਕੇਦਾਰ ਨਾਲ ਮਜ਼ਦੂਰੀ ਕਰ ਰਿਹਾ ਸੀ ਕਿ ਅਚਾਨਕ ਹੀ ਥਾਣਾ ਲੋਪੋਕੇ ਦੇ ਬਾਹਰ ਲੱਗੇ ਟਰਾਂਸਫਾਰਮਰ ਦੀ ਤਾਰ ਵਿਚ ਕਰੰਟ ਆਉਣ ਕਾਰਨ ਉਨ੍ਹਾਂ ਦੇ ਪਿਤਾ ਟਹਿਲ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ।

ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਾਬਾ ਰਾਜਨ ਸਿੰਘ ਮੌੜੇ ਕਲਾਂ, ਪਰਮਜੀਤ ਸਿੰਘ ਟਪਿਆਲਾ ਤੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਥਾਣੇ ਦਾ ਘਿਰਾਓ ਕਰਕੇ ਇਸ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਇਸ ਗਰੀਬ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ