JALANDHAR WEATHER

ਕਰੰਟ ਨਾਲ ਮਰੇ ਮਜ਼ਦੂਰ ਦੀ ਲਾਸ਼ ਥਾਣੇ ਅੱਗੇ ਰੱਖ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਚੋਗਾਵਾਂ/ਅੰਮ੍ਰਿਤਸਰ, 22 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਅੱਜ ਪੁਲਿਸ ਥਾਣਾ ਲੋਪੋਕੇ ਬਾਹਰ ਲੱਗੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਬਜ਼ੁਰਗ ਮਜ਼ਦੂਰ ਦੀ ਮੌਤ ਹੋ ਜਾਣ ਉਤੇ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਉਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਸ਼ ਥਾਣੇ ਮੂਹਰੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਲਾਕ ਹਰਸ਼ਾ ਸੀਨਾ ਦੇ ਆਗੂ ਨਰਿੰਦਰ ਸਿੰਘ ਭਿੱਟੇਵੱਡ, ਬਲਾਕ ਅਟਾਰੀ ਦੇ ਡਾ. ਪਰਮਿੰਦਰ ਸਿੰਘ, ਬਾਬਾ ਰਾਜਨ ਸਿੰਘ ਮੌੜੇ ਕਲਾਂ, ਬਲਦੇਵ ਸਿੰਘ ਫੌਜੀ ਆਦਿ ਆਗੂਆਂ ਨੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਿਸ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਬਜ਼ੁਰਗ ਮਜ਼ਦੂਰ ਦੀ ਮੌਤ ਹੋਈ ਹੈ। ਉਸ ਟਰਾਂਸਫਾਰਮਰ ਨੂੰ ਕੋਈ ਸਵਿਚ ਵੀ ਨਹੀਂ ਲਗਾਇਆ ਗਿਆ ਜੋ ਗਰੀਬ ਮਜ਼ਦੂਰ ਦੀ ਮੌਤ ਦਾ ਕਾਰਨ ਬਣੀ।

ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਅਤੇ ਠੇਕੇਦਾਰ ਦੀ ਅਣਗਹਿਲੀ ਕਰਕੇ ਮਜ਼ਦੂਰ ਦੀ ਮੌਤ ਹੋਈ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪੁਲਿਸ ਨੇ ਇਸ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਤੇ ਨਾ ਹੀ ਲਾਸ਼ ਨੂੰ ਇਥੋਂ ਚੁੱਕਣਗੇ। ਸਵੇਰੇ ਕਿਸਾਨ ਜਥੇਬੰਦੀ ਵਲੋਂ ਰੋਡ ਵੀ ਜਾਮ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਖਬਰ ਲਿਖੇ ਜਾਣ ਤੱਕ ਲਾਸ਼ ਨੂੰ ਥਾਣੇ ਮੂਹਰੇ ਰੱਖ ਕੇ ਰੋਸ ਪ੍ਰਦਰਸ਼ਨ ਜਾਰੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ