JALANDHAR WEATHER

ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਮੇਅਰ ਅਤੇ ਨਿਗਮ ਅਧਿਕਾਰੀਆਂ ਨਾਲ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ

ਪਟਿਆਲਾ, 23 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅਚਨਚੇਤ ਅੱਜ ਸਵੇਰੇ ਪਟਿਆਲਾ ਦਾ ਦੌਰਾ ਕੀਤਾ ਜਾ ਰਿਹਾ ਹੈ। ਉਹ ਪਟਿਆਲਾ ਵਿਚ ਥਾਂ-ਥਾਂ ’ਤੇ ਲੱਗੇ ਕੂੜੇ ਦੇ ਡੰਪ ਅਤੇ ਹੋਰ ਥਾਵਾਂ ਨੂੰ ਦੇਖ ਰਹੇ ਹਨ ਅਤੇ ਹੈਰਾਨੀ ਪ੍ਰਗਟ ਕਰ ਰਹੇ ਹਨ ਕਿ ਸ਼ਹਿਰ ਵਿਚ ਅਤੇ ਸ਼ਹਿਰ ਦੀਆਂ ਸੜਕਾਂ ਦੇ ਆਲੇ ਦੁਆਲੇ ਇਸ ਤਰ੍ਹਾਂ ਕੂੜੇ ਦੇ ਵੱਡੇ ਵੱਡੇ ਢੇਰ ਨਹੀਂ ਲੱਗਣੇ ਚਾਹੀਦੇ ਸਨ। ਇਸ ਮੌਕੇ ਉਹ ਕੂੜੇ ਦੇ ਡੰਪਾਂ ਦੇ ਨਾਲ ਲੱਗਦੇ ਰਿਹਾਇਸ਼ੀ ਇਲਾਕੇ ਦੇ ਵਸਨੀਕਾਂ ਨਾਲ ਗੱਲਬਾਤ ਵੀ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਪੁੱਛ ਰਹੇ ਹਨ।

ਇਸ ਮੌਕੇ ਉਨ੍ਹਾਂ ਨਾਲ ਮੌਜੂਦ ਕਮਿਸ਼ਨਰ ਨਗਰ ਨਿਗਮ ਪਰਮਬੀਰ ਸਿੰਘ ਨੂੰ ਵੀ ਸਵਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਜਲਦੀ ਹੀ ਇਸ ਸੰਬੰਧੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ , ਸੀਨੀਅਰ ਕੌਂਸਲਰ ਜਸਬੀਰ ਸਿੰਘ ਗਾਂਧੀ ਅਤੇ ਹੋਰ ਉਨ੍ਹਾਂ ਦੇ ਨਾਲ ਨਾਲ ਪਟਿਆਲੇ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰ ਰਹੇ ਹਨ। ਮੌਜੂਦਾ ਸਮੇਂ ਵੀ ਇਹ ਦੌਰਾ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ