ਮੌਨਸੂਨ ਇਜਲਾਸ ਦਾ ਤੀਜਾ ਦਿਨ, ਵਿਰੋਧੀ ਧਿਰ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 23 ਜੁਲਾਈ- ਅੱਜ ਸੰਸਦ ਦੇ ਮੌਨਸੂਨ ਇਜਲਾਸ ਦਾ ਤੀਜਾ ਦਿਨ ਹੈ। ਬਿਹਾਰ ਵਿਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ ਦੇ ਮੁੱਦੇ ’ਤੇ ਵਿਰੋਧੀ ਧਿਰ ਨੇ ਸੰਸਦ ਦੇ ਮਕਰ ਦੁਆਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਲਗਾਤਾਰ ਦੂਜੇ ਦਿਨ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਵੀ ਉਨ੍ਹਾਂ ਨਾਲ ਦਿਖਾਈ ਦਿੱਤੇ। ਵਿਰੋਧੀ ਧਿਰ ਦੇ ਸਾਰੇ ਸੰਸਦ ਮੈਂਬਰਾਂ ਨੇ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਰਾਹੁਲ ਅਤੇ ਅਖਿਲੇਸ਼ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ‘ਸੰਵਿਧਾਨਕ ਅਤੇ ਚੋਣ ਪ੍ਰਭਾਵ’ ’ਤੇ ਚਰਚਾ ਲਈ ਰਾਜ ਸਭਾ ਵਿਚ ਪ੍ਰਸਤਾਵ ਦਾ ਨੋਟਿਸ ਦਿੱਤਾ ਹੈ। ਇਸ ’ਤੇ ਅੱਜ ਚਰਚਾ ਕੀਤੀ ਜਾ ਸਕਦੀ ਹੈ।