JALANDHAR WEATHER

12 ਵਜੇ ਤੱਕ ਮੁਲਤਵੀ ਹੋਈ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ

ਨਵੀਂ ਦਿੱਲੀ, 23 ਜੁਲਾਈ- ਲੋਕ ਸਭਾ ਸੈਸ਼ਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਨਾਅਰੇਬਾਜ਼ੀ ਨਾਲ ਸ਼ੁਰੂ ਹੋਇਆ ਸੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸ਼ਿਸ਼ਟਾਚਾਰ ਬਣਾਈ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਵਲੋਂ ਲਗਾਤਾਰ ਨਾਅਰੇਬਾਜ਼ੀ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।


ਇਸ ਤਰ੍ਹਾਂ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਤੋਂ ਬਾਅਦ ਮੌਨਸੂਨ ਇਜਲਾਸ ਵਿਚ ਦਿਨ ਦਾ ਕੰਮ ਸ਼ੁਰੂ ਹੋਣ ਦੇ ਕੁਝ ਮਿੰਟਾਂ ਵਿਚ ਹੀ ਰਾਜ ਸਭਾ ਵਿਚ ਰੌਲਾ ਪੈ ਗਿਆ ਤੇ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ