ਰੇਲਗੱਡੀ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ
ਪਟਿਆਲਾ, 23 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਦੇ 19 ਨੰਬਰ ਫਾਟਕ ’ਤੇ ਇਕ ਨੌਜਵਾਨ ਦੀ ਰੇਲੱਗਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਨੌਜਵਾਨ ਦੀ ਉਮਰ 27 ਸਾਲ ਦੱਸੀ ਜਾ ਰਹੀ ਹੈ ਤੇ ਇਹ ਰੇਲਵੇ ਟਰੈਕ ਦੇ ਨਾਲ ਨਾਲ ਜਾ ਰਿਹਾ ਸੀ ਕਿ ਅਚਾਨਕ ਹੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਸ ਦੀ ਮੌਤ ਹੋ ਗਈ।
ਮੌਕੇ ’ਤੇ ਪਹੁੰਚੀ ਰੇਲਵੇ ਪੁਲਿਸ ਵਲੋਂ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਖੇ ਭੇਜ ਦਿੱਤਾ ਗਿਆ ਹੈ। ਇਸ ਨੌਜਵਾਨ ਦੇ ਕੋਲੋ ਨਾ ਤਾਂ ਕੋਈ ਫ਼ੋਨ ਬਰਾਮਦ ਹੋਇਆ ਹੈ ਨਾ ਹੀ ਕੋਈ ਆਈ. ਡੀ. ਪਰੂਫ਼। ਪੁਲਿਸ ਵਲੋਂ ਇਸ ਵਿਅਕਤੀ ਦੀ ਸ਼ਨਾਖਤ ਕਰਨ ਦੇ ਲਈ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।