JALANDHAR WEATHER

ਅੰਮ੍ਰਿਤਸਰ/ਤਰਨਤਾਰਨ ਰੋਡ ਅੱਡਾ ਗੁਰਲਾਲੀ ਨੇੜੇ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 1 ਕਾਬੂ

ਚੱਬਾ, 23 ਜੁਲਾਈ (ਜੱਸਾ ਅਣਜਾਨ)-ਸਿਹਤ ਵਿਭਾਗ ਫੂਡ ਸੇਫਟੀ ਅਤੇ ਪੁਲਿਸ ਥਾਣਾ ਚਾਟੀਵਿੰਡ ਨੇ ਮੁਖਬਰ ਦੀ ਇਤਲਾਹ ਉਤੇ ਅੱਜ ਅੰਮ੍ਰਿਤਸਰ-ਤਰਨਤਾਰਨ ਰੋਡ ਉਤੇ ਸਥਿਤ ਅੱਡਾ ਪਿੰਡ ਗੁਰਵਾਲੀ ਵਿਖੇ ਇਕ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਵਿਚ ਛਾਪਾ ਮਾਰਿਆ, ਜਿਸ ਵਿਚੋਂ ਕੁਇੰਟਲਾਂ ਦੇ ਹਿਸਾਬ ਨਾਲ ਨਕਲੀ ਦੇਸੀ ਘਿਓ ਬਰਾਮਦ ਕੀਤਾ ਗਿਆ।

ਥਾਣਾ ਚਾਟੀਵਿੰਡ ਦੀ ਪੁਲਿਸ ਵਲੋਂ ਮੌਕੇ ਉਤੇ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਪੰਕਜ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਪੁਲਿਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਪੰਕਜ ਨੇ ਦੱਸਿਆ ਕਿ ਇਹ ਫੈਕਟਰੀ ਕਰੀਬ ਪਿਛਲੇ 5 ਸਾਲਾਂ ਤੋਂ ਨਕਲੀ ਦੇਸੀ ਘਿਓ ਤਿਆਰ ਕਰਕੇ ਵੱਖ-ਵੱਖ ਧਾਰਮਿਕ ਅਸਥਾਨਾਂ ਅਤੇ ਦੁਕਾਨਾਂ ਨੂੰ ਸਪਲਾਈ ਕਰਦੀ ਸੀ। ਇਸ ਦੌਰਾਨ ਫੂਡ ਸੇਫਟੀ ਅਫਸਰ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਫੈਕਟਰੀ ਵਿਚ ਰਿਫਾਈਂਡ ਅਤੇ ਬਨਸਪਤੀ ਨੂੰ ਮਿਕਸ ਕਰਕੇ ਇਕ ਰੰਗ ਮਿਲਾ ਕੇ ਦੇਸੀ ਘਿਓ ਬਣਾਉਂਦੇ ਸਨ। ਇਸ ਮੌਕੇ ਥਾਣਾ ਚਾਟੀਵਿੰਡ ਦੀ ਮੁਖੀ ਹਰਸਿਮਰਨ ਕੌਰ ਨੇ ਕਿਹਾ ਕਿ ਇਸ ਫੈਕਟਰੀ ਵਿਚੋਂ ਕਾਬੂ ਕੀਤੇ ਗਏ ਨੌਜਵਾਨ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਾਕੀ ਮੌਕੇ ਤੋਂ ਫਰਾਰ ਹੋਏ ਨੌਜਵਾਨਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫੈਕਟਰੀ ਨੂੰ ਸਬੰਧਿਤ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੀਲ ਕਰ ਦਿੱਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ