JALANDHAR WEATHER

ਭਾਰਤ ਸਰਕਾਰ ਦੀ ਅਪੀਲ 'ਤੇ ਕੰਬੋਡੀਆ ਵਿਚ ਵੱਡੀ ਕਾਰਵਾਈ, 3 ਹਜ਼ਾਰ ਤੋਂ ਵੱਧ ਲੋਕ ਗ੍ਰਿਫ਼ਤਾਰ

ਨਵੀਂ ਦਿੱਲੀ , 23 ਜੁਲਾਈ - ਭਾਰਤ ਦੀ ਅਪੀਲ 'ਤੇ ਕੰਬੋਡੀਆ ਸਰਕਾਰ ਨੇ ਦੇਸ਼ ਭਰ ਵਿਚ ਛਾਪੇਮਾਰੀ ਕੀਤੀ ਅਤੇ 15 ਦਿਨਾਂ ਵਿਚ 3,075 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ 105 ਭਾਰਤੀ ਵੀ ਸ਼ਾਮਿਲ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਕੰਬੋਡੀਆ ਵਿਚ 138 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਠੱਗ ਗ੍ਰਿਫ਼ਤਾਰ ਕੀਤੇ ਗਏ ਹਨ।

ਭਾਰਤ ਵਿਚ ਵੱਡੀ ਗਿਣਤੀ ਵਿੱਚ ਲੋਕ ਡਿਜੀਟਲ ਧੋਖਾਧੜੀ ਦਾ ਸ਼ਿਕਾਰ ਹੋਏ ਹਨ, ਲੱਖਾਂ ਲੋਕ ਔਨਲਾਈਨ ਘੁਟਾਲਿਆਂ ਦਾ ਸ਼ਿਕਾਰ ਹੋਏ ਹਨ। ਹਾਲਾਂਕਿ, ਸਰਕਾਰ ਇਨ੍ਹਾਂ ਘੁਟਾਲਿਆਂ ਵਿਰੁੱਧ ਕਾਰਵਾਈ ਕਰਨ ਵਿਚ ਅਸਮਰੱਥ ਸੀ ਕਿਉਂਕਿ ਇਹ ਗਰੋਹ ਦੇਸ਼ ਤੋਂ ਬਾਹਰ ਰਹਿ ਕੇ ਧੋਖਾਧੜੀ ਕਰਦੇ ਸਨ। ਪਰ ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਇਨ੍ਹਾਂ ਘੁਟਾਲਿਆਂ ਦਾ ਪਤਾ ਲਗਾਇਆ। ਹੁਣ 3ਹਜ਼ਾਰ ਤੋਂ ਵੱਧ ਠੱਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਭਾਰਤੀ ਵੀ ਸ਼ਾਮਿਲ ਹਨ।

ਦਰਅਸਲ, ਭਾਰਤ ਸਰਕਾਰ ਨੂੰ ਜਾਣਕਾਰੀ ਮਿਲੀ ਸੀ ਕਿ ਭਾਰਤ ਵਿਚ ਹੋ ਰਹੀਆਂ ਧੋਖਾਧੜੀ ਦੀਆਂ ਜ਼ਿਆਦਾਤਰ ਘਟਨਾਵਾਂ ਕੰਬੋਡੀਆ ਵਿਚ ਬੈਠੇ ਗਰੋਹਾਂ ਵਲੋਂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨੇ ਕੰਬੋਡੀਆ ਸਰਕਾਰ ਤੋਂ ਇਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਕੰਬੋਡੀਆ ਸਰਕਾਰ ਨੇ ਭਾਰਤ ਦੀ ਅਪੀਲ 'ਤੇ ਕਾਰਵਾਈ ਕੀਤੀ ਅਤੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਗ੍ਰਿਫਤਾਰ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ