ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਦੌਰੇ ਸਬੰਧੀ ਮੰਡਲ ਪੱਧਰ 'ਤੇ ਮੀਟਿੰਗਾਂ ਸ਼ੁਰੂ

ਜਲੰਧਰ 24 ਜੁਲਾਈ-ਐਤਵਾਰ ਤੋਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਜਲੰਧਰ ਦੌਰੇ ਸਬੰਧੀ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਹੈ, ਜਿਸ ਕਾਰਨ ਭਾਜਪਾ ਦੇ ਮੰਡਲ ਪੱਧਰ ਦੇ ਵਰਕਰਾਂ ਨੇ ਮੀਟਿੰਗਾਂ ਕੀਤੀਆਂ ਹਨ ਅਤੇ ਐਤਵਾਰ ਸ਼ਾਮ 6 ਵਜੇ ਜਲ ਵਿਲਾਸ ਪੈਲੇਸ ਵਿਖੇ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਕੈਂਟ ਵਿਧਾਨ ਸਭਾ ਹਲਕੇ ਦੇ ਪੇਂਡੂ ਖੇਤਰ ਵਿਚ ਪੈਂਦੇ ਮੰਡਲ-17 ਦੇ ਮੁਖੀ ਜਾਰਜ ਸਾਗਰ ਦੀ ਪ੍ਰਧਾਨਗੀ ਹੇਠ ਖੁਸਰੋਪੁਰ ਇਲਾਕੇ ਵਿਚ ਇਕ ਵਿਸ਼ਾਲ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਧਾਨ ਸਭਾ ਕਰਤਾਰਪੁਰ ਅਤੇ ਫਿਲੌਰ ਵਿਧਾਨ ਸਭਾ ਤੋਂ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਕਲੇਰ ਅਤੇ ਭਾਜਪਾ ਜਲੰਧਰ ਕੈਂਟ ਵਿਧਾਨ ਸਭਾ ਇੰਚਾਰਜ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਜਮਸ਼ੇਰ, ਜੰਡਿਆਲਾ, ਖੁਸਰੋਪੁਰ, ਸੋਫੀ ਪਿੰਡ ਸਮੇਤ ਨੇੜਲੇ ਪਿੰਡ ਦੇ ਦਰਜਨਾਂ ਵਰਕਰ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੇ ਭਾਜਪਾ ਵਰਕਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੈਂਟ ਵਿਧਾਨ ਸਭਾ ਤੋਂ ਭਾਜਪਾ ਵਿਧਾਇਕ ਬਣਨ ਤੋਂ ਬਾਅਦ ਹਰ ਪਿੰਡ ਦੀਆਂ ਟੁੱਟੀਆਂ ਸੜਕਾਂ, ਖਰਾਬ ਸੀਵਰੇਜ ਅਤੇ ਗੰਦੇ ਪੀਣ ਵਾਲੇ ਪਾਣੀ ਦੀ ਸਮੱਸਿਆ ਖਤਮ ਹੋ ਜਾਵੇਗੀ ਕਿਉਂਕਿ ਲੰਬੇ ਸਮੇਂ ਤੋਂ ਕਾਂਗਰਸ ਕੈਂਟ ਵਿਧਾਨ ਸਭਾ 'ਤੇ ਕਾਬਜ਼ ਹੈ ਪਰ ਟੁੱਟੀਆਂ ਸੜਕਾਂ ਅਤੇ ਮਾੜੇ ਸੀਵਰੇਜ ਸਿਸਟਮ ਦੇ ਨਾਲ-ਨਾਲ ਇਲਾਕੇ ਦੇ ਹਰ ਪਿੰਡ ਤੱਕ ਗੰਦੇ ਪਾਣੀ ਦੀ ਸਪਲਾਈ ਕਾਰਨ ਲੋਕ ਗਰੀਬੀ ਵਿਚ ਰਹਿਣ ਲਈ ਮਜਬੂਰ ਹਨ ਅਤੇ ਬੀਮਾਰੀਆਂ ਦਾ ਸਾਹਮਣਾ ਕਰ ਰਹੇ ਹਨ।