ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮਰੀਜ਼ ਨੇ ਕੀਤੀ ਖੁਦਕੁਸ਼ੀ

ਅੰਮ੍ਰਿਤਸਰ, 24 ਜੁਲਾਈ (ਰੇਸ਼ਮ ਸਿੰਘ)-ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਇਕ ਮਰੀਜ਼ ਵਲੋਂ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਮਰੀਜ਼ ਮਾਨਸਿਕ ਤੌਰ 'ਤੇ ਪਰੇਸ਼ਾਨ ਦੱਸਿਆ ਗਿਆ ਹੈ। ਮ੍ਰਿਤਕ ਦੀ ਸ਼ਨਾਖਤ ਬਲਜਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਵੇਰਕਾ ਦਾ ਰਹਿਣ ਵਾਲਾ ਦੱਸਿਆ ਗਿਆ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।