ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਬਿ੍ਟਿਸ਼ ਹਮਰੁਤਬਾ ਨਾਲ ਕੀਤੀ ਮੁਲਾਕਾਤ

ਲੰਡਨ, 24 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਡਨ ਵਿਚ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੌਰੇ ’ਤੇ ਲੰਡਨ ਪਹੁੰਚੇ ਹਨ। ਇਸ ਦੌਰਾਨ ਅੱਜ ਦੋਵਾਂ ਆਗੂਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਭਾਰਤ ਅਤੇ ਬ੍ਰਿਟੇਨ ਵਿਚਕਾਰ ਮੁਕਤ ਵਪਾਰ ਸਮਝੌਤਾ ਭਾਰਤ ਵਿਚ ਮਹਿਲਾ ਉੱਦਮੀਆਂ ਲਈ ਇਕ ਵੱਡਾ ਬਦਲਾਅ ਲਿਆ ਸਕਦਾ ਹੈ।
ਇਸ ਨਾਲ ਹੈਂਡਲੂਮ, ਵਿਰਾਸਤੀ ਸ਼ਿਲਪਕਾਰੀ, ਤਕਨੀਕੀ ਸਟਾਰਟਅੱਪ ਅਤੇ ਨਿਰਮਾਣ ਵਿਚ ਬਹੁਤ ਮਦਦ ਮਿਲਣ ਦੀ ਉਮੀਦ ਹੈ। ਇਸ ਦੇ ਨਾਲ, ਗਲੋਬਲ ਸਪਲਾਈ ਚੇਨ ਵਿਚ ਵੀ ਸੁਧਾਰ ਹੋਵੇਗਾ।