ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ

ਚੰਡੀਗੜ੍ਹ, 25 ਜੁਲਾਈ (ਕਪਿਲ ਵਧਵਾ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ ਨਾਲ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਵਿਚ ਏ.ਡੀ.ਜੀ.ਪੀ. ਜੇਲ੍ਹਾਂ ਵਲੋਂ ਇਹ ਸੀਲਬੰਦ ਰਿਪੋਰਟ ਅਦਾਲਤ ਵਿਚ ਦਾਇਰ ਕੀਤੀ ਗਈ ਹੈ, ਜਿਸ ਨੂੰ ਅਦਾਲਤ ਨੇ ਦੋਵਾਂ ਧਿਰਾਂ ਸਾਹਮਣੇ ਖੋਲ੍ਹ ਲਿਆ ਹੈ ਪਰ ਫਿਲਹਾਲ ਇਸ ਰਿਪੋਰਟ ਦੀ ਕਾਪੀ ਨੂੰ ਸਪਲਾਈ ਨਹੀਂ ਕੀਤਾ ਗਿਆ। ਬੈਰਕ ਬਦਲੀ ਮਾਮਲੇ ਉਤੇ ਅਦਾਲਤ ਨੇ 2 ਅਗਸਤ ਨੂੰ ਅਗਲੀ ਸੁਣਵਾਈ ਤੈਅ ਕੀਤੀ ਹੈ ਪਰ ਅਦਾਲਤ ਵਲੋਂ ਅਪਣਾਇਆ ਗਿਆ ਇਸ ਮਾਮਲੇ ਵਿਚ ਰੁਖ ਇਹ ਦੱਸਦਾ ਹੈ ਕਿ ਆਉਣ ਵਾਲੀਆਂ ਤਰੀਕਾਂ ਉਤੇ ਬਿਕਰਮ ਸਿੰਘ ਮਜੀਠੀਆ ਦੇ ਦੋਵਾਂ ਮਾਮਲਿਆਂ ਵਿਚ ਫੈਸਲਾ ਕਰ ਦਿੱਤਾ ਜਾਵੇਗਾ।