JALANDHAR WEATHER

ਕਾਰਗਿਲ ਵਿਜੇ ਦਿਵਸ 'ਤੇ ਰੱਖਿਆ ਮੰਤਰੀ ਵਲੋਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ ਕਿ ਕਾਰਗਿਲ ਵਿਜੇ ਦਿਵਸ 'ਤੇ ਮੈਂ ਸਾਡੇ ਬਹਾਦਰ ਸੈਨਿਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਸਭ ਤੋਂ ਔਖੇ ਖੇਤਰਾਂ ਵਿਚ ਸਾਡੇ ਦੇਸ਼ ਦੇ ਸਨਮਾਨ ਦੀ ਰੱਖਿਆ ਕਰਨ ਵਿਚ ਅਸਾਧਾਰਨ ਹਿੰਮਤ, ਦ੍ਰਿੜ੍ਹਤਾ ਦਿਖਾਈ। ਕਾਰਗਿਲ ਯੁੱਧ ਦੌਰਾਨ ਉਨ੍ਹਾਂ ਦਾ ਸਰਵਉੱਚ ਬਲੀਦਾਨ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਅਤੁੱਟ ਸੰਕਲਪ ਦੀ ਇਕ ਸਦੀਵੀ ਯਾਦ ਦਿਵਾਉਂਦਾ ਹੈ। ਭਾਰਤ ਉਨ੍ਹਾਂ ਦੀ ਸੇਵਾ ਲਈ ਹਮੇਸ਼ਾ ਰਿਣੀ ਰਹੇਗਾ।

ਕਾਰਗਿਲ ਵਿਜੇ ਦਿਵਸ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਵੀ ਸ਼ਹੀਦਾਂ ਦੀ ਸਮਾਰਕ ਉਤੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ ਗਈ। ਦੱਸ ਦਈਏ ਕਿ ਕਾਰਗਿਲ ਵਿਜੇ ਦਿਵਸ ਹਰ ਸਾਲ 26 ਜੁਲਾਈ ਨੂੰ 1999 ਦੀ ਜੰਗ ਵਿਚ ਪਾਕਿਸਤਾਨ 'ਤੇ ਭਾਰਤ ਦੀ ਜਿੱਤ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ। ਪਾਕਿਸਤਾਨੀ ਫੌਜਾਂ ਨੇ ਕਸ਼ਮੀਰ ਅਤੇ ਲੱਦਾਖ ਵਿਚਕਾਰ ਆਵਾਜਾਈ ਸੰਪਰਕ ਨੂੰ ਤੋੜਨ ਦੇ ਉਦੇਸ਼ ਨਾਲ ਕਾਰਗਿਲ ਵਿਚ ਪਹਾੜਾਂ ਵਿਚ ਰਣਨੀਤਕ ਥਾਵਾਂ 'ਤੇ ਚੋਰੀ-ਛਿਪੇ ਕਬਜ਼ਾ ਕਰ ਲਿਆ ਸੀ। ਹਾਲਾਂਕਿ, ਭਾਰਤ ਨੇ ਉਨ੍ਹਾਂ ਨੂੰ ਕੱਢਣ ਲਈ 'ਆਪ੍ਰੇਸ਼ਨ ਵਿਜੇ' ਸ਼ੁਰੂ ਕੀਤਾ ਅਤੇ ਸਫਲਤਾ ਪ੍ਰਾਪਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ