JALANDHAR WEATHER

ਕਾਰਗਿਲ ਵਿਜੇ ਦਿਵਸ 'ਤੇ ਚੀਫ ਆਫ ਆਰਮੀ ਤੇ ਚੀਫ ਡਿਫੈਂਸ ਸਟਾਫ ਵਲੋਂ ਸ਼ਹੀਦਾਂ ਦੀਆਂ ਸਮਾਰਕਾਂ 'ਤੇ ਸਲਾਮੀ ਦੇ ਕੇ ਸ਼ਰਧਾਂਜਲੀ

ਨਵੀਂ ਦਿੱਲੀ, 26 ਜੁਲਾਈ-ਕਾਰਗਿਲ ਵਿਜੇ ਦਿਵਸ ਉਤੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਚੀਫ਼ ਆਫ਼ ਏਅਰ ਸਟਾਫ਼ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਅਤੇ ਚੀਫ਼ ਆਫ਼ ਨੇਵਲ ਸਟਾਫ਼ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅੱਜ 26ਵਾਂ ਕਾਰਗਿਲ ਵਿਜੇ ਦਿਵਸ ਹੈ। 

ਦੱਸ ਦਈਏ ਕਿ ਭਾਰਤੀ ਹਵਾਈ ਸੈਨਾ ਨੇ ਵੀ ਟਵੀਟ ਕੀਤਾ ਕਿ ਭਾਰਤੀ ਹਵਾਈ ਸੈਨਾ ਕਾਰਗਿਲ ਯੁੱਧ ਦੇ ਬਹਾਦਰ ਯੋਧਿਆਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੀ ਹੈ। ਉਨ੍ਹਾਂ ਦੀ ਹਿੰਮਤ, ਕੁਰਬਾਨੀ ਅਤੇ ਅਤੁੱਟ ਇਰਾਦਾ ਇਕ ਰਾਸ਼ਟਰ ਨੂੰ ਇਕਜੁੱਟ ਹੋਣ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ