ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਵਲੋਂ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ

ਚੰਡੀਗੜ੍ਹ, 26 ਜੁਲਾਈ (ਸੰਦੀਪ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਵਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੂੰ ਮਾਨਹਾਨੀ ਦਾ ਲੀਗਲ ਨੋਟਿਸ ਭੇਜਿਆ ਗਿਆ ਹੈ। ਨੋਟਿਸ ਵਿਚ ਸੁਖਪਾਲ ਖਹਿਰਾ ਨੂੰ 72 ਘੰਟਿਆਂ ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ। ਖਹਿਰਾ ਨੇ ਰਾਜਬੀਰ ਸਿੰਘ ‘ਤੇ ਝੂਠੇ ਤੇ ਬੇਬੁਨਿਆਦ ਇਲਜ਼ਾਮ ਲਗਾਏ ਸਨ। ਜੇਕਰ ਸੁਖਪਾਲ ਖਹਿਰਾ ਸੋਮਵਾਰ ਤੱਕ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।