JALANDHAR WEATHER

ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

 ਮਹਿਲ ਕਲਾਂ (ਬਰਨਾਲਾ), 26 ਜੁਲਾਈ ( ਅਵਤਾਰ ਸਿੰਘ ਅਣਖੀ) - ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖ਼ੁਰਦ ਦੇ ਵਿਦਿਆਰਥੀਆਂ, ਸਟਾਫ਼ ਮੈਂਬਰਾਂ ਵਲੋਂ ਮੁੱਖ ਅਧਿਆਪਕ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ । ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪਿੰਡ 'ਚ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਨਾਅਰੇ ਲਾਉਂਦੇ ਹੋਏ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਹੋਕਾ ਦਿੱਤਾ। ਪਿੰਡ ਦੇ ਚੌਂਕ 'ਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਜਸਵਿੰਦਰ ਸਿੰਘ ਮੁੱਖ ਅਧਿਆਪਕ, ਕੁਲਦੀਪ ਸਿੰਘ ਪੰਜਾਬੀ ਮਾਸਟਰ ਨੇ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਣ ਲਈ ਪ੍ਰੇਰਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ