ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜ਼ਖ਼ਮੀ

ਵੇਰਕਾ (ਅੰਮ੍ਰਿਤਸਰ), 26 ਜੁਲਾਈ (ਪਰਮਜੀਤ ਸਿੰਘ ਬੱਗਾ) - ਫਿਰੌਤੀਆਂ ਮੰਗਣ ਦੇ ਮਾਮਲੇ ਵਿਚ ਪਹਿਲਾਂ ਤੋ ਗ੍ਰਿਫ਼ਤਾਰ ਕੀਤੇ ਕਥਿਤ ਤਿੰਨ ਬਦਮਾਸ਼ਾ ਦੇ ਚੱਲ ਰਹੇ ਰਿਮਾਂਡ ਦੌਰਾਨ ਅੱਜ ਵੇਰਕਾ ਬਾਈਪਾਸ ਨੇੜੇ ਹਥਿਆਰ ਦੀ ਬਰਾਮਦਗੀ ਲਈ ਲਿਆਂਦਾ ਗਿਆ ਇਕ ਬਦਮਾਸ਼ ਅਮਨਦੀਪ ਸਿੰਘ ਏ.ਐਸ.ਆਈ. ਦਾ ਪਿਸਤੌਲ ਖੋਹਣ ਦੌਰਾਨ ਹੋਈ ਹੱਥੋਪਾਈ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਬਦਮਾਸ਼ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਉਕਤ ਮਾਮਲੇ ਵਿਚ ਕੁੱਝ ਦੇਰ ਤੱਕ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪੂਰੇ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ। ਫਿਲਹਾਲ ਘਟਨਾ ਵਾਲੀ ਥਾਂ ਤੇ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।