ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਸਮਾਰੋਹ ਵਿਚ ਪ੍ਰਧਾਨ ਮੰਤਰੀ ਮੋਦੀ ਗੈਸਟ ਆਫ਼ ਆਨਰ ਵਜੋਂ ਹੋਏ ਸ਼ਾਮਲ

ਮਾਲੇ, 26 ਜੁਲਾਈ - ਮਾਲਦੀਵ ਦੇ 60ਵੇਂ ਆਜ਼ਾਦੀ ਦਿਵਸ ਸਮਾਰੋਹ ਮਾਲੇ ਦੇ ਰਿਪਬਲਿਕ ਸਕੁਏਅਰ ਵਿਖੇ ਹੋਇਆ। ਸਮਾਰੋਹ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗੈਸਟ ਆਫ਼ ਆਨਰ' ਵਜੋਂ ਸ਼ਾਮਲ ਹੋਏ। ਉਨ੍ਹਾਂ ਨਾਲ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਰਤ ਅਤੇ ਮਾਲਦੀਵ ਵਿਚਕਾਰ ਕਈ ਮਹੱਤਵਪੂਰਨ ਸਮਝੌਤਿਆਂ 'ਤੇ ਦਸਤਖਤ ਕੀਤੇ ਗਏ। ਇਨ੍ਹਾਂ ਸਮਝੌਤਿਆਂ ਦੇ ਤਹਿਤ, ਭਾਰਤ ਮਾਲਦੀਵ ਨੂੰ 4,850 ਕਰੋੜ ਰੁਪਏ ਦਾ ਕਰਜ਼ਾ ਦੇਵੇਗਾ ਅਤੇ ਇੱਕ ਮੁਕਤ ਵਪਾਰ ਸਮਝੌਤਾ ਵੀ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਲਈ ਦੋਵਾਂ ਦੇਸ਼ਾਂ ਵਿਚਕਾਰ ਇਕ ਸਮਝੌਤਾ ਹੋ ਗਿਆ ਹੈ।