'ਆਪ' ਵਲੋਂ ਹਰਮੀਤ ਸਿੰਘ ਸੰਧੂ ਵਿਧਾਨ ਸਭਾ ਹਲਕਾ ਤਰਨਤਾਰਨ ਇੰਚਾਰਜ ਨਿਯੁਕਤ

ਚੰਡੀਗੜ੍ਹ, 26 ਜੁਲਾਈ - ਤਰਨਤਾਰਨ ਜ਼ਿਮਨੀ ਚੋਣ ਲਈ ਵੱਖ ਵੱਖ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਹਰਮੀਤ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਤਰਨਤਾਰਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸਨ। । ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ। ਸੰਧੂ ਨੇ 2002 ਵਿਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵੀ ਜਿੱਤ ਦਰਜ ਕੀਤੀ ਸੀ। ਹਾਲਾਂਕਿ, ਉਨ੍ਹਾਂ ਨੂੰ 2017 ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦੋਂ ਕਿ 2022 ਵਿਚ ਵੀ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜੀ ਸੀ। ਹਾਲਾਂਕਿ, ਉਹ ਜਿੱਤ ਨਹੀਂ ਸਕੇ। ਉਹ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੇ ਨਵੰਬਰ 2024 ਵਿਚ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ।