ਮਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲਾ ਸ਼ਰਾਬੀ ਪੁੱਤ ਗ੍ਰਿਫਤਾਰ

ਪਠਾਨਕੋਟ, 26 ਜੁਲਾਈ (ਵਿਨੋਦ) - ਮਾਂ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਵਾਲੇ ਸ਼ਰਾਬੀ ਪੁੱਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਕੱਲ੍ਹ ਇਕ ਮਾਂ ਨੇ ਆਪਣੇ ਪੁੱਤਰ ਦੀ ਸ਼ਰਾਬ ਪੀਣ ਦੀ ਆਦਤ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਤੇ ਪੁਲਿਸ ਵਲੋਂ ਮ੍ਰਿਤਕਾ ਦੇ ਪੁੱਤਰ ਅਵਤਾਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਐਸਪੀ ਨੇ ਦੱਸਿਆ ਕਿ ਅਵਤਾਰ ਸਿੰਘ ਸ਼ਰਾਬ ਪੀਂਦਾ ਸੀ ਅਤੇ ਪਰਿਵਾਰਕ ਮੈਂਬਰਾਂ ਨੂੰ ਤੰਗ ਕਰਦਾ ਸੀ। ਅਜਿਹੀ ਸਥਿਤੀ ਵਿਚ ਨੌਜਵਾਨ ਦੀ ਮਾਂ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ ਅਤੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀ ਅਵਤਾਰ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦੀਆਂ ਆਦਤਾਂ ਕਾਰਨ ਘਰ ਦਾ ਮਾਹੌਲ ਤਣਾਅਪੂਰਨ ਸੀ, ਜਿਸ ਕਾਰਨ ਔਰਤ ਮਨਜੀਤ ਕੌਰ ਅਕਸਰ ਪਰੇਸ਼ਾਨ ਰਹਿੰਦੀ ਸੀ ਅਤੇ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।