JALANDHAR WEATHER

ਖੜਗੇ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ

ਨਵੀਂ ਦਿੱਲੀ, 26 ਜੁਲਾਈ - ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਕਾਂਗਰਸ ਪ੍ਰਧਾਨ ਮਲਿਅਰਜੁਨ ਖੜਗੇ ਨੇ ਆਉਣ ਵਾਲੀਆਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਹੈ,। ਖੜਗੇ ਵਲੋਂ ਗਠਿਤ ਕੀਤੀ ਗਈ ਕਮੇਟੀ ਵਿਚ ਅਜੈ ਮਾਕਨ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਪ੍ਰੀਨੀਤਿ ਸ਼ਿੰਦੇ, ਇਮਰਾਨ ਪ੍ਰਤਾਪਗੜ੍ਹੀ ਅਤੇ ਕੁਨਾਲ ਚੌਧਰੀ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਹ ਸਕ੍ਰੀਨਿੰਗ ਕਮੇਟੀ ਬਿਹਾਰ ਵਿਧਾਨ ਸਭਾ ਚੋਣਾਂ 2025 ਵਿਚ ਕਾਂਗਰਸ ਉਮੀਦਵਾਰਾਂ ਦੀ ਜਾਂਚ ਅਤੇ ਚੋਣ ਲਈ ਜ਼ਿੰਮੇਵਾਰ ਹੋਵੇਗੀ। ਇਸ ਦੇ ਨਾਲ ਹੀ ਇਹ ਕਮੇਟੀ ਸੀਟਾਂ ਦੀ ਵੰਡ ਬਾਰੇ ਅੰਤਿਮ ਫ਼ੈਸਲਾ ਵੀ ਲਵੇਗੀ। ਇਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਚੋਣ ਤਿਆਰੀਆਂ ਵਿਚ ਕੋਈ ਢਿੱਲ ਨਹੀਂ ਛੱਡਣਾ ਚਾਹੁੰਦੀ ਅਤੇ ਪੂਰੀ ਰਣਨੀਤੀ ਨਾਲ ਮੈਦਾਨ ਵਿਚ ਉਤਰਨ ਦੀ ਤਿਆਰੀ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ