JALANDHAR WEATHER

ਇੰਡੋਨੇਸ਼ੀਆ 'ਚ ਆਇਆ ਭੂਚਾਲ

ਜਕਾਰਤਾ, 26 ਜੁਲਾਈ - ਜਰਮਨ ਭੂ-ਵਿਗਿਆਨ ਖੋਜ ਕੇਂਦਰ (ਜੀਐਫਜ਼ੈੱਡ) ਨੇ ਕਿਹਾ ਕਿ ਇੰਡੋਨੇਸ਼ੀਆ ਦੇ ਪੱਛਮੀ ਪਾਪੂਆ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ''ਤੇ ਭੂਚਾਲ ਦੀ ਤੀਬਰਤਾ 5.93 ਮਾਪੀ ਗਈ। ਭੂਚਾਲ ਦਾ ਕੇਂਦਰ 10 ਕਿਲੋਮੀਟਰ (6 ਮੀਲ) ਦੀ ਡੂੰਘਾਈ 'ਤੇ ਸੀ।

ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗ ਪਏ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ, 24 ਜੁਲਾਈ ਨੂੰ ਇੰਡੋਨੇਸ਼ੀਆ ਦੇ ਸੁਲਾਵੇਸੀ ਖੇਤਰ ਦੇ ਮਿਨਾਹਾਸਾ ਪ੍ਰਾਇਦੀਪ ਵਿਚ 6.2 ਤੀਬਰਤਾ ਦਾ ਭੂਚਾਲ ਆਇਆ ਸੀ। ਇਹ ਭੂਚਾਲ 147 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਸੀ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਇੰਡੋਨੇਸ਼ੀਆ ਦੇ ਸੇਰਾਮ ਵਿਚ 5.5 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ 15 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਅਤੇ ਇਸ ਦਾ ਕੇਂਦਰ ਅੰਬੋਨ ਤੋਂ ਲਗਭਗ 244 ਕਿਲੋਮੀਟਰ ਪੂਰਬ-ਉੱਤਰ-ਪੂਰਬ ਵਿਚ ਅਤੇ ਅਮਾਹਾਈ ਤੋਂ 155 ਕਿਲੋਮੀਟਰ ਦੂਰ ਸੀ। ਇਸ ਤੋਂ ਪਹਿਲਾਂ ਜੁਲਾਈ ਵਿਚ, ਇੰਡੋਨੇਸ਼ੀਆ ਦੇ ਤਾਨਿੰਬਰ ਟਾਪੂਆਂ ਦੇ ਤੱਟ 'ਤੇ 98 ਕਿਲੋਮੀਟਰ ਦੀ ਡੂੰਘਾਈ 'ਤੇ 6.7 ਤੀਬਰਤਾ ਦਾ ਭੂਚਾਲ ਆਇਆ ਸੀ। ਮਈ ਵਿਚ, ਇੰਡੋਨੇਸ਼ੀਆ 5.9 ਤੀਬਰਤਾ ਦਾ ਭੂਚਾਲ ਆਇਆ ਸੀ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਦੇ ਅਨੁਸਾਰ, ਭੂਚਾਲ ਦੱਖਣੀ ਸੁਮਾਤਰਾ ਵਿਚ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ 'ਤੇ ਆਇਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ