JALANDHAR WEATHER

ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿਚ ਭਾਰੀ ਭੀੜ ਇਕੱਠੀ ਹੋਣ ਤੋਂ ਬਾਅਦ ਭਗਦੜ ਵਿਚ 6 ਮੌਤਾਂ

ਹਰਿਦੁਆਰ, 27 ਜੁਲਾਈ - ਉਤਰਾਖੰਡ ਦੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿਚ ਭਾਰੀ ਭੀੜ ਇਕੱਠੀ ਹੋਣ ਤੋਂ ਬਾਅਦ ਭਗਦੜ ਵਿਚ 6 ਲੋਕਾਂ ਦੀ ਮੌਤ ਹੋ ਗਈ। ਗੜ੍ਹਵਾਲ ਡਿਵੀਜ਼ਨ ਕਮਿਸ਼ਨਰ ਵਿਨੇ ਸ਼ੰਕਰ ਪਾਂਡੇ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਮੈਂ ਮੌਕੇ ਲਈ ਰਵਾਨਾ ਹੋ ਰਿਹਾ ਹਾਂ। ਘਟਨਾ ਦੀ ਵਿਸਤ੍ਰਿਤ ਰਿਪੋਰਟ ਦੀ ਉਡੀਕ ਹੈ।

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਟਵੀਟ ਕੀਤਾ, "ਐਸਡੀਆਰਐਫ, ਸਥਾਨਕ ਪੁਲਿਸ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿਚ ਰੁੱਝੀਆਂ ਹੋਈਆਂ ਹਨ। ਮੈਂ ਇਸ ਮਾਮਲੇ ਸੰਬੰਧੀ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿਚ ਹਾਂ, ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ