JALANDHAR WEATHER

ਬਾਰਾਬੰਕੀ ਹਾਦਸਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਲੋਂ ਦੁੱਖ ਪ੍ਰਗਟ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

ਲਖਨਊ, 28 ਜੁਲਾਈ- ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬਾਰਾਬੰਕੀ ਜ਼ਿਲ੍ਹੇ ਦੇ ਸ੍ਰੀ ਅਵਸਨੇਸ਼ਵਰ ਮਹਾਦੇਵ ਮੰਦਰ ਕੰਪਲੈਕਸ ਵਿਚ ਵਾਪਰੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਮੰਦਭਾਗੀ ਹਾਦਸੇ ਵਿਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਸੰਵੇਦਨਾ ਪ੍ਰਗਟ ਕੀਤੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਮੁੱਖ ਮੰਤਰੀ ਦਫ਼ਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿਚ ਤੇਜ਼ੀ ਲਿਆਉਣ ਅਤੇ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਵਲੋਂ ਦੁਖੀ ਪਰਿਵਾਰਾਂ ਲਈ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸਵੇਰੇ 2 ਵਜੇ ਵਾਪਰੀ ਬਾਰਾਬੰਕੀ ਦੇ ਅਵਸਨੇਸ਼ਵਰ ਮੰਦਰ ਵਿਚ ਬਿਜਲੀ ਦਾ ਕਰੰਟ ਲੱਗਣ ਦੀ ਘਟਨਾ ਵਿਚ ਹੁਣ ਤੱਕ ਦੋ ਲੋਕਾਂ ਦੀ ਜਾਨ ਚਲੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ