JALANDHAR WEATHER

ਸਰਕਾਰ ਵਾਰ-ਵਾਰ ਹੋ ਰਹੀਆਂ ਅੱਤਵਾਦੀ ਘਟਨਾਵਾਂ ’ਤੇ ਦੇਵੇ ਜਵਾਬ- ਅਖਿਲੇਸ਼ ਯਾਦਵ

ਨਵੀਂ ਦਿੱਲੀ, 28 ਜੁਲਾਈ- ਸੰਸਦ ਦੇ ਮੌਨਸੂਨ ਇਜਲਾਸ ਤੋਂ ਪਹਿਲਾਂ ਸਪਾ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਸਭ ਤੋਂ ਪਹਿਲਾਂ, ਇਹ ਸਵੀਕਾਰ ਕਰਨਾ ਪਵੇਗਾ ਕਿ ਅੱਜ ਦੋ ਵੱਖ-ਵੱਖ ਮੁੱਦੇ ਹਨ। ਸਭ ਤੋਂ ਪਹਿਲਾਂ, ਅਸੀਂ ਆਪ੍ਰੇਸ਼ਨ ਸੰਧੂਰ ਦੌਰਾਨ ਹਥਿਆਰਬੰਦ ਬਲਾਂ ਨੂੰ ਉਨ੍ਹਾਂ ਦੀ ਬਹਾਦਰੀ ਲਈ ਵਧਾਈ ਦਿੰਦੇ ਹਾਂ। ਜੇਕਰ ਉਨ੍ਹਾਂ ਨੂੰ ਮੌਕਾ ਮਿਲਦਾ, ਤਾਂ ਉਹ ਪੀ.ਓ.ਕੇ. ’ਤੇ ਵੀ ਕਬਜ਼ਾ ਕਰ ਲੈਂਦੇ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਤੋਂ ਪਹਿਲਾਂ, ਇਕ ਹੋਰ ਘਟਨਾ ਵਾਪਰੀ ਸੀ, ਜਿਸ ਬਾਰੇ ਜਨਤਾ ਨੂੰ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ।ਸਵਾਲ ਇਹ ਹੈ ਕਿ ਭਾਜਪਾ ਸਰਕਾਰ ਦੇ ਅਧੀਨ ਅੱਤਵਾਦੀ ਘਟਨਾਵਾਂ ਵਾਰ-ਵਾਰ ਕਿਉਂ ਹੋ ਰਹੀਆਂ ਹਨ? ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ