JALANDHAR WEATHER

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 28 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸ਼ੁਰੂ ਹੋ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਹਾਲ ਹੀ ਵਿਚ ਸ਼੍ਰੋਮਣੀ ਕਮੇਟੀ ਦੇ ਆਮ ਕੰਮ ਕਾਜ ਤੋਂ ਇਲਾਵਾ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵਲੋਂ ਸ੍ਰੀਨਗਰ ਵਿਖੇ ਕਰਵਾਏ ਗਏ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਨੋਰੰਜਕ ਤੇ ਨਾਚ ਗਾਣੇ ਵਾਲਾ ਪ੍ਰੋਗਰਾਮ ਪੇਸ਼ ਕਰਨ, 5 ਅਗਸਤ ਨੂੰ ਬੁਲਾਏ ਗਏ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ, ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸਫੋਟਕ ਪਦਾਰਥਾਂ ਨਾਲ ਨੁਕਸਾਨ ਪਹੁੰਚਾਉਣ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਮਿਲ ਰਹੀਆਂ ਧਮਕੀਆਂ ਅਤੇ 350 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਸਮਝਿਆ ਜਾਂਦਾ ਹੈ ਕਿ ਇਸ ਅੰਤ੍ਰਿੰਗ ਕਮੇਟੀ ਇਕੱਤਰਤਾ ਦੌਰਾਨ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅਕਾਲੀ ਦਲ ਦਾ ਜਨਰਲ ਵਿਸ਼ੇਸ਼ ਇਜਲਾਸ ਸੱਦਣ ਦੀ ਕੀਤੀ ਗਈ ਬੇਨਤੀ ਪੱਤਰ ’ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ। ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਅਦ ਦੁਪਹਿਰ 2 ਵਜੇ ਮੀਡੀਆ ਨਾਲ ਗੱਲਬਾਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ